30ਅੱਖੀਆਂ ਮਟਕਾਉਣ ਵਾਲਾ ਟੇਢੇ ਕੰਮ ਸੋਚਦਾ ਹੈ, ਬੁੱਲ੍ਹ ਘੁੱਟਣ ਵਾਲਾ ਬੁਰਿਆਈ ਕਰ ਛੱਡਦਾ ਹੈ।
31ਧੌਲਾ ਸਿਰ ਸਜਾਵਟ ਦਾ ਮੁਕਟ ਹੈ, ਉਹ ਧਰਮ ਦੇ ਮਾਰਗ ਤੋਂ ਪ੍ਰਾਪਤ ਹੁੰਦਾ ਹੈ।
32ਜਿਹੜਾ ਕ੍ਰੋਧ ਵਿੱਚ ਧੀਮਾ ਹੈ ਉਹ ਸੂਰਬੀਰ ਨਾਲੋਂ, ਅਤੇ ਆਪਣੀ ਰੂਹ ਨੂੰ ਵੱਸ ਵਿੱਚ ਰੱਖਣ ਵਾਲਾ, ਸ਼ਹਿਰ ਦੇ ਜਿੱਤਣ ਵਾਲੇ ਨਾਲੋਂ ਚੰਗਾ ਹੈ।