31 ਧੌਲਾ ਸਿਰ ਸਜਾਵਟ ਦਾ ਮੁਕਟ ਹੈ, ਉਹ ਧਰਮ ਦੇ ਮਾਰਗ ਤੋਂ ਪ੍ਰਾਪਤ ਹੁੰਦਾ ਹੈ।
32 ਜਿਹੜਾ ਕ੍ਰੋਧ ਵਿੱਚ ਧੀਮਾ ਹੈ ਉਹ ਸੂਰਬੀਰ ਨਾਲੋਂ, ਅਤੇ ਆਪਣੀ ਰੂਹ ਨੂੰ ਵੱਸ ਵਿੱਚ ਰੱਖਣ ਵਾਲਾ, ਸ਼ਹਿਰ ਦੇ ਜਿੱਤਣ ਵਾਲੇ ਨਾਲੋਂ ਚੰਗਾ ਹੈ।
33 ਬੁੱਕਲ ਵਿੱਚ ਪਰਚੀਆਂ ਪਾਈਆਂ ਜਾਂਦੀਆਂ ਹਨ, ਪਰ ਉਨ੍ਹਾਂ ਦਾ ਫੈਸਲਾ ਯਹੋਵਾਹ ਵੱਲੋਂ ਹੀ ਹੁੰਦਾ ਹੈ।