Text copied!
Bibles in Panjabi

ਕਹਾਉਤਾਂ 16:6-12 in Panjabi

Help us?

ਕਹਾਉਤਾਂ 16:6-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਦਯਾ ਅਤੇ ਸਚਿਆਈ ਨਾਲ ਕੁਧਰਮ ਢੱਕਿਆ ਜਾਂਦਾ ਹੈ, ਅਤੇ ਯਹੋਵਾਹ ਦਾ ਭੈਅ ਮੰਨਣ ਕਰਕੇ ਲੋਕ ਬੁਰਿਆਈ ਤੋਂ ਬਚੇ ਰਹਿੰਦੇ ਹਨ।
7 ਜਦ ਕਿਸੇ ਦੀ ਚਾਲ ਯਹੋਵਾਹ ਨੂੰ ਭਾਉਂਦੀ ਹੈ, ਤਾਂ ਉਹ ਉਸ ਦੇ ਵੈਰੀਆਂ ਨਾਲ ਵੀ ਉਸ ਦਾ ਮੇਲ ਕਰਾਉਂਦਾ ਹੈ।
8 ਧਰਮ ਨਾਲ ਥੋੜਾ ਜਿਹਾ ਲਾਭ ਬੇਇਮਾਨੀ ਦੀ ਵੱਡੀ ਆਮਦਨੀ ਨਾਲੋਂ ਚੰਗਾ ਹੈ।
9 ਆਦਮੀ ਦੇ ਮਨ ਦੇ ਵਿਚਾਰ ਉਹ ਦੇ ਰਾਹਾਂ ਨੂੰ ਠਹਿਰਾਉਂਦੇ ਹਨ, ਪਰ ਯਹੋਵਾਹ ਉਹ ਦੇ ਪੈਰਾਂ ਦੀ ਅਗਵਾਈ ਕਰਦਾ ਹੈ।
10 ਰਾਜੇ ਦੇ ਮੂੰਹ ਤੋਂ ਸਵਰਗੀ ਬਚਨ ਨਿੱਕਲਦਾ ਹੈ, ਨਿਆਂ ਕਰਨ ਦੇ ਸਮੇਂ ਉਹ ਦਾ ਮੂੰਹ ਭੁੱਲ ਨਹੀਂ ਕਰਦਾ।
11 ਸੱਚੀ ਤੱਕੜੀ ਦੇ ਪੱਲੇ ਯਹੋਵਾਹ ਦੇ ਹਨ, ਗੁੱਥਲੀ ਦੇ ਸਾਰੇ ਵੱਟੇ ਓਸੇ ਦਾ ਕੰਮ ਹਨ।
12 ਬੁਰਿਆਈ ਕਰਨੀ ਰਾਜੇ ਲਈ ਘਿਣਾਉਣੀ ਹੈ, ਕਿਉਂ ਜੋ ਧਰਮ ਨਾਲ ਹੀ ਉਨ੍ਹਾਂ ਦੀ ਗੱਦੀ ਦਾ ਟਿਕਾਓ ਹੁੰਦਾ ਹੈ।
ਕਹਾਉਤਾਂ 16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ