12ਮੂਰਖਤਾ ਦੇ ਵਿੱਚ ਡੁੱਬੇ ਹੋਏ ਮਨੁੱਖ ਨੂੰ ਮਿਲਣ ਨਾਲੋਂ, ਰਿੱਛਣੀ ਜਿਹ ਦੇ ਬੱਚੇ ਖੋਹ ਲਏ ਗਏ ਹੋਣ, ਨੂੰ ਮਿਲਣਾ ਭਲਾ ਹੈ।
13ਜਿਹੜਾ ਭਲਿਆਈ ਦੇ ਬਦਲੇ ਬੁਰਿਆਈ ਕਰਦਾ ਹੈ, ਉਹ ਦੇ ਘਰੋਂ ਬੁਰਿਆਈ ਕਦੇ ਨਾ ਹੱਟੇਗੀ।
14ਝਗੜੇ ਦਾ ਮੁੱਢ ਪਾਣੀ ਦੇ ਵਹਾ ਵਰਗਾ ਹੈ, ਇਸ ਲਈ ਝਗੜਾ ਛਿੜਨ ਤੋਂ ਪਹਿਲਾਂ ਉਹ ਨੂੰ ਛੱਡ ਦੇ।
15ਜਿਹੜਾ ਦੁਸ਼ਟ ਨੂੰ ਧਰਮੀ ਠਹਿਰਾਉਂਦਾ ਹੈ ਅਤੇ ਜਿਹੜਾ ਧਰਮੀ ਤੇ ਦੋਸ਼ ਲਾਉਂਦਾ ਹੈ, ਯਹੋਵਾਹ ਉਹਨਾਂ ਦੋਹਾਂ ਤੋਂ ਘਿਣ ਕਰਦਾ ਹੈ।
16ਮੂਰਖ ਦੇ ਹੱਥ ਵਿੱਚ ਬੁੱਧ ਨੂੰ ਮੁੱਲ ਲੈਣ ਲਈ ਪੈਸਾ ਹੋਣ ਦਾ ਕੀ ਲਾਭ, ਜਦ ਉਹ ਚਾਹੁੰਦਾ ਹੀ ਨਹੀਂ?