15 ਜਿਹੜਾ ਦੁਸ਼ਟ ਨੂੰ ਧਰਮੀ ਠਹਿਰਾਉਂਦਾ ਹੈ ਅਤੇ ਜਿਹੜਾ ਧਰਮੀ ਤੇ ਦੋਸ਼ ਲਾਉਂਦਾ ਹੈ, ਯਹੋਵਾਹ ਉਹਨਾਂ ਦੋਹਾਂ ਤੋਂ ਘਿਣ ਕਰਦਾ ਹੈ।
16 ਮੂਰਖ ਦੇ ਹੱਥ ਵਿੱਚ ਬੁੱਧ ਨੂੰ ਮੁੱਲ ਲੈਣ ਲਈ ਪੈਸਾ ਹੋਣ ਦਾ ਕੀ ਲਾਭ, ਜਦ ਉਹ ਚਾਹੁੰਦਾ ਹੀ ਨਹੀਂ?
17 ਮਿੱਤਰ ਹਰ ਵੇਲੇ ਪ੍ਰੇਮ ਕਰਦਾ ਹੈ, ਅਤੇ ਭਰਾ ਬਿਪਤਾ ਦੇ ਦਿਨ ਲਈ ਜੰਮਿਆ ਹੈ।
18 ਬੇਸਮਝ ਆਦਮੀ ਹੱਥ ਮਿਲਾਉਂਦਾ ਹੈ ਅਤੇ ਆਪਣੇ ਗੁਆਂਢੀ ਦੇ ਸਾਹਮਣੇ ਜ਼ਮਾਨਤੀ ਬਣ ਜਾਂਦਾ ਹੈ।