16 ਮੂਰਖ ਦੇ ਹੱਥ ਵਿੱਚ ਬੁੱਧ ਨੂੰ ਮੁੱਲ ਲੈਣ ਲਈ ਪੈਸਾ ਹੋਣ ਦਾ ਕੀ ਲਾਭ, ਜਦ ਉਹ ਚਾਹੁੰਦਾ ਹੀ ਨਹੀਂ?
17 ਮਿੱਤਰ ਹਰ ਵੇਲੇ ਪ੍ਰੇਮ ਕਰਦਾ ਹੈ, ਅਤੇ ਭਰਾ ਬਿਪਤਾ ਦੇ ਦਿਨ ਲਈ ਜੰਮਿਆ ਹੈ।
18 ਬੇਸਮਝ ਆਦਮੀ ਹੱਥ ਮਿਲਾਉਂਦਾ ਹੈ ਅਤੇ ਆਪਣੇ ਗੁਆਂਢੀ ਦੇ ਸਾਹਮਣੇ ਜ਼ਮਾਨਤੀ ਬਣ ਜਾਂਦਾ ਹੈ।
19 ਜੋ ਝਗੜੇ ਨਾਲ ਪ੍ਰੇਮ ਕਰਦਾ ਹੈ ਉਹ ਅਪਰਾਧ ਦੇ ਨਾਲ ਵੀ ਪ੍ਰੇਮ ਕਰਦਾ ਹੈ, ਜਿਹੜਾ ਹੰਕਾਰ ਨਾਲ ਬੋਲਦਾ ਹੈ ਉਹ ਆਪਣਾ ਨਾਸ ਭਾਲਦਾ ਹੈ।
20 ਟੇਢੇ ਮਨ ਵਾਲਾ ਭਲਿਆਈ ਨਾ ਪਾਵੇਗਾ, ਅਤੇ ਪੁੱਠੀਆਂ ਗੱਲਾਂ ਕਰਨ ਵਾਲਾ ਬਿਪਤਾ ਵਿੱਚ ਪਵੇਗਾ।
21 ਮੂਰਖ ਨੂੰ ਜਨਮ ਦੇਣ ਵਾਲਾ ਦੁੱਖ ਹੀ ਪਾਉਂਦਾ ਹੈ, ਅਤੇ ਮੂਰਖ ਦੇ ਪਿਤਾ ਨੂੰ ਕੁਝ ਅਨੰਦ ਨਹੀਂ ਮਿਲਦਾ।
22 ਖੁਸ਼ ਦਿਲੀ ਚੰਗੀ ਦਵਾ ਹੈ, ਪਰ ਉਦਾਸ ਮਨ ਹੱਡੀਆਂ ਨੂੰ ਸੁਕਾਉਂਦਾ ਹੈ।
23 ਦੁਸ਼ਟ ਬੁੱਕਲ ਵਿੱਚੋਂ ਰਿਸ਼ਵਤ ਲੈਂਦਾ ਹੈ, ਤਾਂ ਜੋ ਉਹ ਨਿਆਂ ਦੇ ਮਾਰਗਾਂ ਨੂੰ ਵਿਗਾੜ ਦੇਵੇ।
24 ਬੁੱਧ ਸਮਝ ਵਾਲੇ ਦੇ ਅੱਗੇ ਰਹਿੰਦੀ ਹੈ, ਪਰ ਮੂਰਖ ਦੀਆਂ ਅੱਖਾਂ ਧਰਤੀ ਦੇ ਬੰਨਿਆ ਵੱਲ ਲੱਗੀਆਂ ਰਹਿੰਦੀਆਂ ਹਨ।