2 ਸਿਆਣਾ ਸੇਵਕ ਸ਼ਰਮਿੰਦਾ ਕਰਨ ਵਾਲੇ ਪੁੱਤਰ ਉੱਤੇ ਹੁਕਮ ਚਲਾਵੇਗਾ, ਅਤੇ ਭਰਾਵਾਂ ਵਿੱਚ ਵੰਡ ਦਾ ਹਿੱਸਾ ਪਾਵੇਗਾ।
3 ਚਾਂਦੀ ਲਈ ਕੁਠਾਲੀ ਅਤੇ ਸੋਨੇ ਲਈ ਭੱਠੀ ਹੈ, ਪਰ ਮਨਾਂ ਦਾ ਪਰਖਣ ਵਾਲਾ ਯਹੋਵਾਹ ਹੈ।
4 ਕੁਕਰਮੀ ਵਿਅਰਥ ਦੀਆਂ ਗੱਲਾਂ ਨੂੰ ਧਿਆਨ ਦੇ ਕੇ ਸੁਣਦਾ ਹੈ, ਅਤੇ ਝੂਠਾ ਦੁਸ਼ਟ ਜ਼ਬਾਨ ਵੱਲ ਕੰਨ ਲਾਉਂਦਾ ਹੈ।
5 ਜਿਹੜਾ ਗਰੀਬ ਦਾ ਮਜ਼ਾਕ ਉਡਾਉਂਦਾ ਹੈ ਉਹ ਉਸ ਦੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਅਤੇ ਜਿਹੜਾ ਕਿਸੇ ਦੀ ਬਿਪਤਾ ਉੱਤੇ ਹੱਸਦਾ ਹੈ ਉਹ ਨਿਰਦੋਸ਼ ਨਾ ਠਹਿਰੇਗਾ।
6 ਪੋਤੇ ਬਜ਼ੁਰਗਾਂ ਦੇ ਮੁਕਟ ਹਨ, ਅਤੇ ਪੁੱਤਰਾਂ ਦੀ ਸੋਭਾ ਉਹਨਾਂ ਦੇ ਮਾਪੇ ਹਨ।