Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 17

ਕਹਾਉਤਾਂ 17:20-27

Help us?
Click on verse(s) to share them!
20ਟੇਢੇ ਮਨ ਵਾਲਾ ਭਲਿਆਈ ਨਾ ਪਾਵੇਗਾ, ਅਤੇ ਪੁੱਠੀਆਂ ਗੱਲਾਂ ਕਰਨ ਵਾਲਾ ਬਿਪਤਾ ਵਿੱਚ ਪਵੇਗਾ।
21ਮੂਰਖ ਨੂੰ ਜਨਮ ਦੇਣ ਵਾਲਾ ਦੁੱਖ ਹੀ ਪਾਉਂਦਾ ਹੈ, ਅਤੇ ਮੂਰਖ ਦੇ ਪਿਤਾ ਨੂੰ ਕੁਝ ਅਨੰਦ ਨਹੀਂ ਮਿਲਦਾ।
22ਖੁਸ਼ ਦਿਲੀ ਚੰਗੀ ਦਵਾ ਹੈ, ਪਰ ਉਦਾਸ ਮਨ ਹੱਡੀਆਂ ਨੂੰ ਸੁਕਾਉਂਦਾ ਹੈ।
23ਦੁਸ਼ਟ ਬੁੱਕਲ ਵਿੱਚੋਂ ਰਿਸ਼ਵਤ ਲੈਂਦਾ ਹੈ, ਤਾਂ ਜੋ ਉਹ ਨਿਆਂ ਦੇ ਮਾਰਗਾਂ ਨੂੰ ਵਿਗਾੜ ਦੇਵੇ।
24ਬੁੱਧ ਸਮਝ ਵਾਲੇ ਦੇ ਅੱਗੇ ਰਹਿੰਦੀ ਹੈ, ਪਰ ਮੂਰਖ ਦੀਆਂ ਅੱਖਾਂ ਧਰਤੀ ਦੇ ਬੰਨਿਆ ਵੱਲ ਲੱਗੀਆਂ ਰਹਿੰਦੀਆਂ ਹਨ।
25ਮੂਰਖ ਪੁੱਤਰ ਆਪਣੇ ਪਿਉ ਲਈ ਦੁੱਖ, ਅਤੇ ਆਪਣੀ ਮਾਂ ਲਈ ਕੁੜੱਤਣ ਹੈ।
26ਧਰਮੀ ਨੂੰ ਸਜ਼ਾ ਦੇਣਾ ਚੰਗਾ ਨਹੀਂ, ਨਾ ਪ੍ਰਧਾਨਾਂ ਨੂੰ ਸਿਧਿਆਈ ਦੇ ਕਾਰਨ ਮਾਰਨਾ।
27ਜਿਹੜਾ ਘੱਟ ਬੋਲਦਾ ਹੈ ਉਹ ਗਿਆਨੀ ਹੈ, ਅਤੇ ਸਮਝ ਵਾਲਾ ਸ਼ੀਲ ਸੁਭਾਓ ਹੁੰਦਾ ਹੈ।

Read ਕਹਾਉਤਾਂ 17ਕਹਾਉਤਾਂ 17
Compare ਕਹਾਉਤਾਂ 17:20-27ਕਹਾਉਤਾਂ 17:20-27