24 ਬੁੱਧ ਸਮਝ ਵਾਲੇ ਦੇ ਅੱਗੇ ਰਹਿੰਦੀ ਹੈ, ਪਰ ਮੂਰਖ ਦੀਆਂ ਅੱਖਾਂ ਧਰਤੀ ਦੇ ਬੰਨਿਆ ਵੱਲ ਲੱਗੀਆਂ ਰਹਿੰਦੀਆਂ ਹਨ।
25 ਮੂਰਖ ਪੁੱਤਰ ਆਪਣੇ ਪਿਉ ਲਈ ਦੁੱਖ, ਅਤੇ ਆਪਣੀ ਮਾਂ ਲਈ ਕੁੜੱਤਣ ਹੈ।
26 ਧਰਮੀ ਨੂੰ ਸਜ਼ਾ ਦੇਣਾ ਚੰਗਾ ਨਹੀਂ, ਨਾ ਪ੍ਰਧਾਨਾਂ ਨੂੰ ਸਿਧਿਆਈ ਦੇ ਕਾਰਨ ਮਾਰਨਾ।
27 ਜਿਹੜਾ ਘੱਟ ਬੋਲਦਾ ਹੈ ਉਹ ਗਿਆਨੀ ਹੈ, ਅਤੇ ਸਮਝ ਵਾਲਾ ਸ਼ੀਲ ਸੁਭਾਓ ਹੁੰਦਾ ਹੈ।