5 ਜਿਹੜਾ ਗਰੀਬ ਦਾ ਮਜ਼ਾਕ ਉਡਾਉਂਦਾ ਹੈ ਉਹ ਉਸ ਦੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਅਤੇ ਜਿਹੜਾ ਕਿਸੇ ਦੀ ਬਿਪਤਾ ਉੱਤੇ ਹੱਸਦਾ ਹੈ ਉਹ ਨਿਰਦੋਸ਼ ਨਾ ਠਹਿਰੇਗਾ।
6 ਪੋਤੇ ਬਜ਼ੁਰਗਾਂ ਦੇ ਮੁਕਟ ਹਨ, ਅਤੇ ਪੁੱਤਰਾਂ ਦੀ ਸੋਭਾ ਉਹਨਾਂ ਦੇ ਮਾਪੇ ਹਨ।
7 ਜਦ ਮਿੱਠਾ ਬੋਲ ਮੂਰਖ ਨੂੰ ਨਹੀਂ ਫੱਬਦਾ, ਤਾਂ ਪਤਵੰਤ ਨੂੰ ਝੂਠੇ ਬੁੱਲ੍ਹ ਕਿਵੇਂ ਫੱਬਣਗੇ?
8 ਰਿਸ਼ਵਤ ਉਹ ਦੇ ਦੇਣ ਵਾਲੇ ਦੀ ਨਿਗਾਹ ਵਿੱਚ ਬਹੁਮੁੱਲਾ ਰਤਨ ਹੈ, ਜਿੱਧਰ ਨੂੰ ਉਹ ਜਾਂਦਾ ਹੈ, ਉਹ ਸਫ਼ਲ ਹੁੰਦਾ ਹੈ।
9 ਜਿਹੜਾ ਅਪਰਾਧ ਨੂੰ ਢੱਕ ਲੈਂਦਾ ਹੈ ਉਹ ਪ੍ਰੇਮ ਨੂੰ ਭਾਲਦਾ ਹੈ, ਪਰ ਜੋ ਕਿਸੇ ਗੱਲ ਨੂੰ ਬਾਰ-ਬਾਰ ਛੇੜਦਾ ਹੈ ਉਹ ਪੱਕੇ ਮਿੱਤਰਾਂ ਵਿੱਚ ਫੁੱਟ ਪਾ ਦਿੰਦਾ ਹੈ।
10 ਸਮਝ ਵਾਲੇ ਉੱਤੇ ਇੱਕ ਝਿੜਕ, ਮੂਰਖ ਉੱਤੇ ਸੌ ਕੋਰੜਿਆਂ ਨਾਲੋਂ ਵੱਧ ਅਸਰ ਕਰਦੀ ਹੈ।
11 ਭੈੜਾ ਮਨੁੱਖ ਕੇਵਲ ਝਗੜਾ ਕਰਨਾ ਹੀ ਚਾਹੁੰਦਾ ਹੈ, ਸੋ ਇੱਕ ਜ਼ਾਲਮ ਸੰਦੇਸ਼ਵਾਹਕ ਉਹ ਦੇ ਵਿਰੁੱਧ ਭੇਜਿਆ ਜਾਵੇਗਾ।