Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 18

ਕਹਾਉਤਾਂ 18:13-22

Help us?
Click on verse(s) to share them!
13ਗੱਲ ਸੁਣਨ ਤੋਂ ਪਹਿਲਾਂ ਜਿਹੜਾ ਉੱਤਰ ਦਿੰਦਾ ਹੈ, ਇਹ ਉਹ ਦੇ ਲਈ ਮੂਰਖਤਾਈ ਤੇ ਸ਼ਰਮਿੰਦਗੀ ਹੈ।
14ਮਨੁੱਖ ਦਾ ਆਤਮਾ ਬਿਮਾਰੀ ਵਿੱਚ ਉਹ ਨੂੰ ਸੰਭਾਲਦਾ ਹੈ, ਪਰ ਜਦੋਂ ਆਤਮਾ ਹਾਰ ਜਾਂਦਾ ਹੈ ਤਾਂ ਉਸ ਨੂੰ ਕੌਣ ਸਹਿ ਸਕਦਾ ਹੈ?
15ਸਿਆਣਾ ਮਨੁੱਖ ਗਿਆਨ ਨੂੰ ਪ੍ਰਾਪਤ ਕਰਦਾ ਹੈ, ਅਤੇ ਬੁੱਧਵਾਨ ਦੇ ਕੰਨ ਗਿਆਨ ਦੀ ਭਾਲ ਕਰਦੇ ਹਨ।
16ਨਜ਼ਰਾਨਾ ਆਦਮੀ ਦੇ ਲਈ ਰਾਹ ਖੋਲ੍ਹ ਦਿੰਦਾ ਹੈ, ਅਤੇ ਉਹ ਨੂੰ ਵੱਡਿਆਂ ਲੋਕਾਂ ਦੇ ਅੱਗੇ ਪਹੁੰਚਾ ਦਿੰਦਾ ਹੈ।
17ਜਿਹੜਾ ਮੁਕੱਦਮੇ ਵਿੱਚ ਪਹਿਲਾਂ ਬੋਲਦਾ ਹੈ ਓਹੋ ਸੱਚਾ ਜਾਪਦਾ ਹੈ, ਪਰ ਫੇਰ ਉਹ ਦਾ ਵਿਰੋਧੀ ਆ ਕੇ ਉਹ ਦੀ ਭੇਤ ਖੋਲਦਾ ਹੈ।
18ਪਰਚੀਆਂ ਪਾਉਣ ਨਾਲ ਝਗੜੇ ਮੁੱਕ ਜਾਂਦੇ ਹਨ, ਅਤੇ ਬਲਵਾਨਾਂ ਦੇ ਵਿੱਚ ਫ਼ੈਸਲਾ ਹੋ ਜਾਂਦਾ ਹੈ।
19ਰੁੱਸੇ ਹੋਏ ਭਰਾ ਨੂੰ ਮਨਾਉਣਾ ਪੱਕੇ ਸ਼ਹਿਰ ਦੇ ਜਿੱਤਣ ਨਾਲੋਂ ਵੀ ਔਖਾ ਹੈ, ਝਗੜੇ ਕਿਲੇ ਦੇ ਅਰਲਾਂ ਵਰਗੇ ਹੁੰਦੇ ਹਨ।
20ਆਦਮੀ ਦਾ ਢਿੱਡ ਉਹ ਦੇ ਮੂੰਹ ਦੀਆਂ ਗੱਲਾਂ ਦੇ ਫਲ ਨਾਲ ਭਰਦਾ ਹੈ, ਅਤੇ ਆਪਣੇ ਬੁੱਲ੍ਹਾਂ ਦੀ ਪ੍ਰਾਪਤੀ ਨਾਲ ਉਹ ਰੱਜਦਾ ਹੈ।
21ਮੌਤ ਅਤੇ ਜੀਵਨ ਦੋਵੇਂ ਜੀਭ ਦੇ ਵੱਸ ਵਿੱਚ ਹਨ, ਅਤੇ ਜੋ ਉਸ ਨਾਲ ਪ੍ਰੀਤ ਰੱਖਦੇ ਹਨ ਉਹ ਉਸਦਾ ਫਲ ਖਾਣਗੇ।
22ਜਿਹ ਨੂੰ ਪਤਨੀ ਮਿਲੀ ਉਹ ਨੂੰ ਚੰਗੀ ਵਸਤ ਲੱਭੀ, ਅਤੇ ਯਹੋਵਾਹ ਦੀ ਕਿਰਪਾ ਉਸ ਉੱਤੇ ਹੋਈ।

Read ਕਹਾਉਤਾਂ 18ਕਹਾਉਤਾਂ 18
Compare ਕਹਾਉਤਾਂ 18:13-22ਕਹਾਉਤਾਂ 18:13-22