Text copied!
Bibles in Panjabi

ਕਹਾਉਤਾਂ 18:14-22 in Panjabi

Help us?

ਕਹਾਉਤਾਂ 18:14-22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਮਨੁੱਖ ਦਾ ਆਤਮਾ ਬਿਮਾਰੀ ਵਿੱਚ ਉਹ ਨੂੰ ਸੰਭਾਲਦਾ ਹੈ, ਪਰ ਜਦੋਂ ਆਤਮਾ ਹਾਰ ਜਾਂਦਾ ਹੈ ਤਾਂ ਉਸ ਨੂੰ ਕੌਣ ਸਹਿ ਸਕਦਾ ਹੈ?
15 ਸਿਆਣਾ ਮਨੁੱਖ ਗਿਆਨ ਨੂੰ ਪ੍ਰਾਪਤ ਕਰਦਾ ਹੈ, ਅਤੇ ਬੁੱਧਵਾਨ ਦੇ ਕੰਨ ਗਿਆਨ ਦੀ ਭਾਲ ਕਰਦੇ ਹਨ।
16 ਨਜ਼ਰਾਨਾ ਆਦਮੀ ਦੇ ਲਈ ਰਾਹ ਖੋਲ੍ਹ ਦਿੰਦਾ ਹੈ, ਅਤੇ ਉਹ ਨੂੰ ਵੱਡਿਆਂ ਲੋਕਾਂ ਦੇ ਅੱਗੇ ਪਹੁੰਚਾ ਦਿੰਦਾ ਹੈ।
17 ਜਿਹੜਾ ਮੁਕੱਦਮੇ ਵਿੱਚ ਪਹਿਲਾਂ ਬੋਲਦਾ ਹੈ ਓਹੋ ਸੱਚਾ ਜਾਪਦਾ ਹੈ, ਪਰ ਫੇਰ ਉਹ ਦਾ ਵਿਰੋਧੀ ਆ ਕੇ ਉਹ ਦੀ ਭੇਤ ਖੋਲਦਾ ਹੈ।
18 ਪਰਚੀਆਂ ਪਾਉਣ ਨਾਲ ਝਗੜੇ ਮੁੱਕ ਜਾਂਦੇ ਹਨ, ਅਤੇ ਬਲਵਾਨਾਂ ਦੇ ਵਿੱਚ ਫ਼ੈਸਲਾ ਹੋ ਜਾਂਦਾ ਹੈ।
19 ਰੁੱਸੇ ਹੋਏ ਭਰਾ ਨੂੰ ਮਨਾਉਣਾ ਪੱਕੇ ਸ਼ਹਿਰ ਦੇ ਜਿੱਤਣ ਨਾਲੋਂ ਵੀ ਔਖਾ ਹੈ, ਝਗੜੇ ਕਿਲੇ ਦੇ ਅਰਲਾਂ ਵਰਗੇ ਹੁੰਦੇ ਹਨ।
20 ਆਦਮੀ ਦਾ ਢਿੱਡ ਉਹ ਦੇ ਮੂੰਹ ਦੀਆਂ ਗੱਲਾਂ ਦੇ ਫਲ ਨਾਲ ਭਰਦਾ ਹੈ, ਅਤੇ ਆਪਣੇ ਬੁੱਲ੍ਹਾਂ ਦੀ ਪ੍ਰਾਪਤੀ ਨਾਲ ਉਹ ਰੱਜਦਾ ਹੈ।
21 ਮੌਤ ਅਤੇ ਜੀਵਨ ਦੋਵੇਂ ਜੀਭ ਦੇ ਵੱਸ ਵਿੱਚ ਹਨ, ਅਤੇ ਜੋ ਉਸ ਨਾਲ ਪ੍ਰੀਤ ਰੱਖਦੇ ਹਨ ਉਹ ਉਸਦਾ ਫਲ ਖਾਣਗੇ।
22 ਜਿਹ ਨੂੰ ਪਤਨੀ ਮਿਲੀ ਉਹ ਨੂੰ ਚੰਗੀ ਵਸਤ ਲੱਭੀ, ਅਤੇ ਯਹੋਵਾਹ ਦੀ ਕਿਰਪਾ ਉਸ ਉੱਤੇ ਹੋਈ।
ਕਹਾਉਤਾਂ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ