16 ਨਜ਼ਰਾਨਾ ਆਦਮੀ ਦੇ ਲਈ ਰਾਹ ਖੋਲ੍ਹ ਦਿੰਦਾ ਹੈ, ਅਤੇ ਉਹ ਨੂੰ ਵੱਡਿਆਂ ਲੋਕਾਂ ਦੇ ਅੱਗੇ ਪਹੁੰਚਾ ਦਿੰਦਾ ਹੈ।
17 ਜਿਹੜਾ ਮੁਕੱਦਮੇ ਵਿੱਚ ਪਹਿਲਾਂ ਬੋਲਦਾ ਹੈ ਓਹੋ ਸੱਚਾ ਜਾਪਦਾ ਹੈ, ਪਰ ਫੇਰ ਉਹ ਦਾ ਵਿਰੋਧੀ ਆ ਕੇ ਉਹ ਦੀ ਭੇਤ ਖੋਲਦਾ ਹੈ।
18 ਪਰਚੀਆਂ ਪਾਉਣ ਨਾਲ ਝਗੜੇ ਮੁੱਕ ਜਾਂਦੇ ਹਨ, ਅਤੇ ਬਲਵਾਨਾਂ ਦੇ ਵਿੱਚ ਫ਼ੈਸਲਾ ਹੋ ਜਾਂਦਾ ਹੈ।
19 ਰੁੱਸੇ ਹੋਏ ਭਰਾ ਨੂੰ ਮਨਾਉਣਾ ਪੱਕੇ ਸ਼ਹਿਰ ਦੇ ਜਿੱਤਣ ਨਾਲੋਂ ਵੀ ਔਖਾ ਹੈ, ਝਗੜੇ ਕਿਲੇ ਦੇ ਅਰਲਾਂ ਵਰਗੇ ਹੁੰਦੇ ਹਨ।
20 ਆਦਮੀ ਦਾ ਢਿੱਡ ਉਹ ਦੇ ਮੂੰਹ ਦੀਆਂ ਗੱਲਾਂ ਦੇ ਫਲ ਨਾਲ ਭਰਦਾ ਹੈ, ਅਤੇ ਆਪਣੇ ਬੁੱਲ੍ਹਾਂ ਦੀ ਪ੍ਰਾਪਤੀ ਨਾਲ ਉਹ ਰੱਜਦਾ ਹੈ।