20 ਆਦਮੀ ਦਾ ਢਿੱਡ ਉਹ ਦੇ ਮੂੰਹ ਦੀਆਂ ਗੱਲਾਂ ਦੇ ਫਲ ਨਾਲ ਭਰਦਾ ਹੈ, ਅਤੇ ਆਪਣੇ ਬੁੱਲ੍ਹਾਂ ਦੀ ਪ੍ਰਾਪਤੀ ਨਾਲ ਉਹ ਰੱਜਦਾ ਹੈ।
21 ਮੌਤ ਅਤੇ ਜੀਵਨ ਦੋਵੇਂ ਜੀਭ ਦੇ ਵੱਸ ਵਿੱਚ ਹਨ, ਅਤੇ ਜੋ ਉਸ ਨਾਲ ਪ੍ਰੀਤ ਰੱਖਦੇ ਹਨ ਉਹ ਉਸਦਾ ਫਲ ਖਾਣਗੇ।
22 ਜਿਹ ਨੂੰ ਪਤਨੀ ਮਿਲੀ ਉਹ ਨੂੰ ਚੰਗੀ ਵਸਤ ਲੱਭੀ, ਅਤੇ ਯਹੋਵਾਹ ਦੀ ਕਿਰਪਾ ਉਸ ਉੱਤੇ ਹੋਈ।
23 ਕੰਗਾਲ ਤਾਂ ਤਰਲੇ ਕਰਕੇ ਬੋਲਦਾ ਹੈ, ਪਰ ਧਨਵਾਨ ਕਰੜਾਈ ਨਾਲ ਉੱਤਰ ਦਿੰਦਾ ਹੈ।