Text copied!
Bibles in Panjabi

ਕਹਾਉਤਾਂ 18:3-19 in Panjabi

Help us?

ਕਹਾਉਤਾਂ 18:3-19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਦੁਸ਼ਟਤਾ ਦੇ ਨਾਲ ਅਪਮਾਨ, ਅਤੇ ਨਿਰਾਦਰੀ ਦੇ ਨਾਲ ਸ਼ਰਮਿੰਦਗੀ ਆਉਂਦੀ ਹੈ।
4 ਮਨੁੱਖ ਦੇ ਮੂੰਹ ਦੇ ਬਚਨ ਡੂੰਘੇ ਪਾਣੀ ਵਰਗੇ ਹਨ, ਬੁੱਧ ਦਾ ਚਸ਼ਮਾ ਵਗਦੀ ਨਦੀ ਜਿਹਾ ਹੈ।
5 ਦੁਸ਼ਟਾਂ ਦਾ ਪੱਖ ਲੈਣਾ ਚੰਗਾ ਨਹੀਂ, ਨਾ ਅਦਾਲਤ ਵਿੱਚ ਧਰਮੀਆਂ ਦਾ ਹੱਕ ਮਾਰਨਾ।
6 ਮੂਰਖ ਦੇ ਬੋਲ ਝਗੜਾ ਖੜ੍ਹਾ ਕਰਦੇ ਹਨ, ਅਤੇ ਆਪਣੇ ਆਪ ਨੂੰ ਮਾਰ ਖਾਣ ਦੇ ਜੋਗ ਠਹਿਰਾਉਂਦਾ ਹੈ।
7 ਮੂਰਖ ਦੇ ਬਚਨ ਉਹ ਦੀ ਬਰਬਾਦੀ ਹੈ, ਅਤੇ ਉਹ ਦੇ ਬੁੱਲ੍ਹ ਉਹ ਦੀ ਜਾਨ ਲਈ ਫਾਹੀ ਹਨ।
8 ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਉਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ।
9 ਜਿਹੜਾ ਕੰਮ ਕਰਨ ਵਿੱਚ ਆਲਸੀ ਹੈ, ਉਹ ਉਡਾਊ ਦਾ ਭਰਾ ਹੈ।
10 ਯਹੋਵਾਹ ਦਾ ਨਾਮ ਇੱਕ ਪੱਕਾ ਬੁਰਜ ਹੈ, ਧਰਮੀ ਭੱਜ ਕੇ ਉਹ ਦੇ ਵਿੱਚ ਜਾਂਦਾ ਤੇ ਬਚਿਆ ਰਹਿੰਦਾ ਹੈ।
11 ਧਨੀ ਦਾ ਧਨ ਉਹ ਦੀ ਨਜ਼ਰ ਵਿੱਚ, ਪੱਕਾ ਨਗਰ ਅਤੇ ਉੱਚੀ ਸ਼ਹਿਰਪਨਾਹ ਵਾਂਗੂੰ ਹੈ।
12 ਨਾਸ ਹੋਣ ਤੋਂ ਪਹਿਲਾਂ ਮਨੁੱਖ ਦਾ ਮਨ ਹੰਕਾਰੀ ਹੁੰਦਾ ਹੈ, ਪਰ ਆਦਰ ਤੋਂ ਪਹਿਲਾਂ ਨਮਰਤਾ ਹੁੰਦੀ ਹੈ।
13 ਗੱਲ ਸੁਣਨ ਤੋਂ ਪਹਿਲਾਂ ਜਿਹੜਾ ਉੱਤਰ ਦਿੰਦਾ ਹੈ, ਇਹ ਉਹ ਦੇ ਲਈ ਮੂਰਖਤਾਈ ਤੇ ਸ਼ਰਮਿੰਦਗੀ ਹੈ।
14 ਮਨੁੱਖ ਦਾ ਆਤਮਾ ਬਿਮਾਰੀ ਵਿੱਚ ਉਹ ਨੂੰ ਸੰਭਾਲਦਾ ਹੈ, ਪਰ ਜਦੋਂ ਆਤਮਾ ਹਾਰ ਜਾਂਦਾ ਹੈ ਤਾਂ ਉਸ ਨੂੰ ਕੌਣ ਸਹਿ ਸਕਦਾ ਹੈ?
15 ਸਿਆਣਾ ਮਨੁੱਖ ਗਿਆਨ ਨੂੰ ਪ੍ਰਾਪਤ ਕਰਦਾ ਹੈ, ਅਤੇ ਬੁੱਧਵਾਨ ਦੇ ਕੰਨ ਗਿਆਨ ਦੀ ਭਾਲ ਕਰਦੇ ਹਨ।
16 ਨਜ਼ਰਾਨਾ ਆਦਮੀ ਦੇ ਲਈ ਰਾਹ ਖੋਲ੍ਹ ਦਿੰਦਾ ਹੈ, ਅਤੇ ਉਹ ਨੂੰ ਵੱਡਿਆਂ ਲੋਕਾਂ ਦੇ ਅੱਗੇ ਪਹੁੰਚਾ ਦਿੰਦਾ ਹੈ।
17 ਜਿਹੜਾ ਮੁਕੱਦਮੇ ਵਿੱਚ ਪਹਿਲਾਂ ਬੋਲਦਾ ਹੈ ਓਹੋ ਸੱਚਾ ਜਾਪਦਾ ਹੈ, ਪਰ ਫੇਰ ਉਹ ਦਾ ਵਿਰੋਧੀ ਆ ਕੇ ਉਹ ਦੀ ਭੇਤ ਖੋਲਦਾ ਹੈ।
18 ਪਰਚੀਆਂ ਪਾਉਣ ਨਾਲ ਝਗੜੇ ਮੁੱਕ ਜਾਂਦੇ ਹਨ, ਅਤੇ ਬਲਵਾਨਾਂ ਦੇ ਵਿੱਚ ਫ਼ੈਸਲਾ ਹੋ ਜਾਂਦਾ ਹੈ।
19 ਰੁੱਸੇ ਹੋਏ ਭਰਾ ਨੂੰ ਮਨਾਉਣਾ ਪੱਕੇ ਸ਼ਹਿਰ ਦੇ ਜਿੱਤਣ ਨਾਲੋਂ ਵੀ ਔਖਾ ਹੈ, ਝਗੜੇ ਕਿਲੇ ਦੇ ਅਰਲਾਂ ਵਰਗੇ ਹੁੰਦੇ ਹਨ।
ਕਹਾਉਤਾਂ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ