5ਦੁਸ਼ਟਾਂ ਦਾ ਪੱਖ ਲੈਣਾ ਚੰਗਾ ਨਹੀਂ, ਨਾ ਅਦਾਲਤ ਵਿੱਚ ਧਰਮੀਆਂ ਦਾ ਹੱਕ ਮਾਰਨਾ।
6ਮੂਰਖ ਦੇ ਬੋਲ ਝਗੜਾ ਖੜ੍ਹਾ ਕਰਦੇ ਹਨ, ਅਤੇ ਆਪਣੇ ਆਪ ਨੂੰ ਮਾਰ ਖਾਣ ਦੇ ਜੋਗ ਠਹਿਰਾਉਂਦਾ ਹੈ।
7ਮੂਰਖ ਦੇ ਬਚਨ ਉਹ ਦੀ ਬਰਬਾਦੀ ਹੈ, ਅਤੇ ਉਹ ਦੇ ਬੁੱਲ੍ਹ ਉਹ ਦੀ ਜਾਨ ਲਈ ਫਾਹੀ ਹਨ।
8ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਉਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ।
9ਜਿਹੜਾ ਕੰਮ ਕਰਨ ਵਿੱਚ ਆਲਸੀ ਹੈ, ਉਹ ਉਡਾਊ ਦਾ ਭਰਾ ਹੈ।
10ਯਹੋਵਾਹ ਦਾ ਨਾਮ ਇੱਕ ਪੱਕਾ ਬੁਰਜ ਹੈ, ਧਰਮੀ ਭੱਜ ਕੇ ਉਹ ਦੇ ਵਿੱਚ ਜਾਂਦਾ ਤੇ ਬਚਿਆ ਰਹਿੰਦਾ ਹੈ।
11ਧਨੀ ਦਾ ਧਨ ਉਹ ਦੀ ਨਜ਼ਰ ਵਿੱਚ, ਪੱਕਾ ਨਗਰ ਅਤੇ ਉੱਚੀ ਸ਼ਹਿਰਪਨਾਹ ਵਾਂਗੂੰ ਹੈ।
12ਨਾਸ ਹੋਣ ਤੋਂ ਪਹਿਲਾਂ ਮਨੁੱਖ ਦਾ ਮਨ ਹੰਕਾਰੀ ਹੁੰਦਾ ਹੈ, ਪਰ ਆਦਰ ਤੋਂ ਪਹਿਲਾਂ ਨਮਰਤਾ ਹੁੰਦੀ ਹੈ।