Text copied!
Bibles in Panjabi

ਕਹਾਉਤਾਂ 18:8-15 in Panjabi

Help us?

ਕਹਾਉਤਾਂ 18:8-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਉਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ।
9 ਜਿਹੜਾ ਕੰਮ ਕਰਨ ਵਿੱਚ ਆਲਸੀ ਹੈ, ਉਹ ਉਡਾਊ ਦਾ ਭਰਾ ਹੈ।
10 ਯਹੋਵਾਹ ਦਾ ਨਾਮ ਇੱਕ ਪੱਕਾ ਬੁਰਜ ਹੈ, ਧਰਮੀ ਭੱਜ ਕੇ ਉਹ ਦੇ ਵਿੱਚ ਜਾਂਦਾ ਤੇ ਬਚਿਆ ਰਹਿੰਦਾ ਹੈ।
11 ਧਨੀ ਦਾ ਧਨ ਉਹ ਦੀ ਨਜ਼ਰ ਵਿੱਚ, ਪੱਕਾ ਨਗਰ ਅਤੇ ਉੱਚੀ ਸ਼ਹਿਰਪਨਾਹ ਵਾਂਗੂੰ ਹੈ।
12 ਨਾਸ ਹੋਣ ਤੋਂ ਪਹਿਲਾਂ ਮਨੁੱਖ ਦਾ ਮਨ ਹੰਕਾਰੀ ਹੁੰਦਾ ਹੈ, ਪਰ ਆਦਰ ਤੋਂ ਪਹਿਲਾਂ ਨਮਰਤਾ ਹੁੰਦੀ ਹੈ।
13 ਗੱਲ ਸੁਣਨ ਤੋਂ ਪਹਿਲਾਂ ਜਿਹੜਾ ਉੱਤਰ ਦਿੰਦਾ ਹੈ, ਇਹ ਉਹ ਦੇ ਲਈ ਮੂਰਖਤਾਈ ਤੇ ਸ਼ਰਮਿੰਦਗੀ ਹੈ।
14 ਮਨੁੱਖ ਦਾ ਆਤਮਾ ਬਿਮਾਰੀ ਵਿੱਚ ਉਹ ਨੂੰ ਸੰਭਾਲਦਾ ਹੈ, ਪਰ ਜਦੋਂ ਆਤਮਾ ਹਾਰ ਜਾਂਦਾ ਹੈ ਤਾਂ ਉਸ ਨੂੰ ਕੌਣ ਸਹਿ ਸਕਦਾ ਹੈ?
15 ਸਿਆਣਾ ਮਨੁੱਖ ਗਿਆਨ ਨੂੰ ਪ੍ਰਾਪਤ ਕਰਦਾ ਹੈ, ਅਤੇ ਬੁੱਧਵਾਨ ਦੇ ਕੰਨ ਗਿਆਨ ਦੀ ਭਾਲ ਕਰਦੇ ਹਨ।
ਕਹਾਉਤਾਂ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ