11 ਸਮਝ ਆਦਮੀ ਨੂੰ ਕ੍ਰੋਧ ਵਿੱਚ ਧੀਮਾ ਬਣਾਉਂਦੀ ਹੈ, ਅਤੇ ਅਪਰਾਧ ਤੋਂ ਮੂੰਹ ਫ਼ੇਰ ਲੈਣ ਵਿੱਚ ਉਹ ਦੀ ਸ਼ਾਨ ਹੈ।
12 ਰਾਜੇ ਦਾ ਕਹਿਰ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ, ਪਰ ਉਹ ਦੀ ਪ੍ਰਸੰਨਤਾ ਘਾਹ ਉੱਤੇ ਪਈ ਹੋਈ ਤ੍ਰੇਲ ਵਾਂਗੂੰ ਹੈ।
13 ਮੂਰਖ ਪੁੱਤਰ ਪਿਤਾ ਦੇ ਲਈ ਬਿਪਤਾ ਹੈ, ਅਤੇ ਪਤਨੀ ਦੇ ਝਗੜੇ-ਰਗੜੇ ਸਦਾ ਛੱਤ ਦੇ ਚੋਣ ਵਾਂਗੂੰ ਹਨ।
14 ਘਰ ਅਤੇ ਧਨ ਮਾਪਿਆਂ ਤੋਂ ਮਿਰਾਸ ਵਿੱਚ ਮਿਲਦੇ ਹਨ, ਪਰ ਬੁੱਧਵਾਨ ਪਤਨੀ ਯਹੋਵਾਹ ਵੱਲੋਂ ਮਿਲਦੀ ਹੈ।
15 ਆਲਸ ਘੂਕ ਨੀਂਦ ਵਿੱਚ ਪਾ ਦਿੰਦੀ ਹੈ, ਅਤੇ ਸੁਸਤ ਪ੍ਰਾਣੀ ਭੁੱਖਾ ਰਹਿੰਦਾ ਹੈ।
16 ਜਿਹੜਾ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਦਾ ਹੈ ਉਹ ਆਪਣੀ ਜਾਨ ਦੀ ਪਾਲਣਾ ਕਰਦਾ ਹੈ, ਪਰ ਜੋ ਆਪਣੇ ਚਾਲ-ਚੱਲਣ ਉੱਤੇ ਧਿਆਨ ਨਹੀਂ ਦਿੰਦਾ ਉਹ ਮਰ ਜਾਵੇਗਾ।