Text copied!
Bibles in Panjabi

ਕਹਾਉਤਾਂ 19:11-19 in Panjabi

Help us?

ਕਹਾਉਤਾਂ 19:11-19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਸਮਝ ਆਦਮੀ ਨੂੰ ਕ੍ਰੋਧ ਵਿੱਚ ਧੀਮਾ ਬਣਾਉਂਦੀ ਹੈ, ਅਤੇ ਅਪਰਾਧ ਤੋਂ ਮੂੰਹ ਫ਼ੇਰ ਲੈਣ ਵਿੱਚ ਉਹ ਦੀ ਸ਼ਾਨ ਹੈ।
12 ਰਾਜੇ ਦਾ ਕਹਿਰ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ, ਪਰ ਉਹ ਦੀ ਪ੍ਰਸੰਨਤਾ ਘਾਹ ਉੱਤੇ ਪਈ ਹੋਈ ਤ੍ਰੇਲ ਵਾਂਗੂੰ ਹੈ।
13 ਮੂਰਖ ਪੁੱਤਰ ਪਿਤਾ ਦੇ ਲਈ ਬਿਪਤਾ ਹੈ, ਅਤੇ ਪਤਨੀ ਦੇ ਝਗੜੇ-ਰਗੜੇ ਸਦਾ ਛੱਤ ਦੇ ਚੋਣ ਵਾਂਗੂੰ ਹਨ।
14 ਘਰ ਅਤੇ ਧਨ ਮਾਪਿਆਂ ਤੋਂ ਮਿਰਾਸ ਵਿੱਚ ਮਿਲਦੇ ਹਨ, ਪਰ ਬੁੱਧਵਾਨ ਪਤਨੀ ਯਹੋਵਾਹ ਵੱਲੋਂ ਮਿਲਦੀ ਹੈ।
15 ਆਲਸ ਘੂਕ ਨੀਂਦ ਵਿੱਚ ਪਾ ਦਿੰਦੀ ਹੈ, ਅਤੇ ਸੁਸਤ ਪ੍ਰਾਣੀ ਭੁੱਖਾ ਰਹਿੰਦਾ ਹੈ।
16 ਜਿਹੜਾ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਦਾ ਹੈ ਉਹ ਆਪਣੀ ਜਾਨ ਦੀ ਪਾਲਣਾ ਕਰਦਾ ਹੈ, ਪਰ ਜੋ ਆਪਣੇ ਚਾਲ-ਚੱਲਣ ਉੱਤੇ ਧਿਆਨ ਨਹੀਂ ਦਿੰਦਾ ਉਹ ਮਰ ਜਾਵੇਗਾ।
17 ਜਿਹੜਾ ਗਰੀਬਾਂ ਉੱਤੇ ਦਯਾ ਕਰਦਾ ਹੈ ਉਹ ਯਹੋਵਾਹ ਨੂੰ ਉਧਾਰ ਦਿੰਦਾ ਹੇ, ਅਤੇ ਉਹ ਉਸ ਨੂੰ ਉਸ ਦੀ ਕੀਤੀ ਦਾ ਫਲ ਦੇਵੇਗਾ।
18 ਜਦ ਤੱਕ ਆਸ ਹੈ ਆਪਣੇ ਪੁੱਤਰ ਨੂੰ ਤਾੜਨਾ ਦੇ, ਜਾਣ ਬੁੱਝ ਕੇ ਉਹ ਦੇ ਨਾਸ ਦਾ ਕਾਰਨ ਨਾ ਬਣ।
19 ਡਾਢੇ ਕ੍ਰੋਧੀ ਨੂੰ ਸਜ਼ਾ ਭੋਗਣ ਦੇ, ਜੇ ਤੂੰ ਉਹ ਨੂੰ ਛੁਡਾਵੇਂ ਤਾਂ ਤੈਨੂੰ ਬਾਰ-ਬਾਰ ਛੁਡਾਉਣਾ ਪਵੇਗਾ।
ਕਹਾਉਤਾਂ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ