Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 19

ਕਹਾਉਤਾਂ 19:17-25

Help us?
Click on verse(s) to share them!
17ਜਿਹੜਾ ਗਰੀਬਾਂ ਉੱਤੇ ਦਯਾ ਕਰਦਾ ਹੈ ਉਹ ਯਹੋਵਾਹ ਨੂੰ ਉਧਾਰ ਦਿੰਦਾ ਹੇ, ਅਤੇ ਉਹ ਉਸ ਨੂੰ ਉਸ ਦੀ ਕੀਤੀ ਦਾ ਫਲ ਦੇਵੇਗਾ।
18ਜਦ ਤੱਕ ਆਸ ਹੈ ਆਪਣੇ ਪੁੱਤਰ ਨੂੰ ਤਾੜਨਾ ਦੇ, ਜਾਣ ਬੁੱਝ ਕੇ ਉਹ ਦੇ ਨਾਸ ਦਾ ਕਾਰਨ ਨਾ ਬਣ।
19ਡਾਢੇ ਕ੍ਰੋਧੀ ਨੂੰ ਸਜ਼ਾ ਭੋਗਣ ਦੇ, ਜੇ ਤੂੰ ਉਹ ਨੂੰ ਛੁਡਾਵੇਂ ਤਾਂ ਤੈਨੂੰ ਬਾਰ-ਬਾਰ ਛੁਡਾਉਣਾ ਪਵੇਗਾ।
20ਸਲਾਹ ਨੂੰ ਸੁਣ ਅਤੇ ਸਿੱਖਿਆ ਨੂੰ ਕਬੂਲ ਕਰ, ਤਾਂ ਜੋ ਅੰਤ ਵਿੱਚ ਬੁੱਧਵਾਨ ਬਣੇਂ।
21ਮਨੁੱਖ ਦੇ ਮਨ ਵਿੱਚ ਅਨੇਕ ਯੋਜਨਾਵਾਂ ਹੁੰਦੀਆਂ ਹਨ, ਪਰ ਯਹੋਵਾਹ ਦੀ ਯੋਜਨਾ ਕਾਇਮ ਰਹੇਗੀ।
22ਮਨੁੱਖ ਦੀ ਦਯਾ ਦੇ ਕਾਰਨ ਉਸ ਨੂੰ ਪਸੰਦ ਕੀਤਾ ਜਾਂਦਾ ਹੈ, ਅਤੇ ਝੂਠੇ ਮਨੁੱਖ ਨਾਲੋਂ ਕੰਗਾਲ ਹੀ ਚੰਗਾ ਹੈ।
23ਯਹੋਵਾਹ ਦਾ ਭੈਅ ਮੰਨਣ ਨਾਲ ਜੀਵਨ ਦਾ ਵਾਧਾ ਹੁੰਦਾ ਹੈ, ਭੈਅ ਮੰਨਣ ਵਾਲਾ ਤ੍ਰਿਪਤ ਰਹੇਗਾ, ਅਤੇ ਬਿਪਤਾ ਤੋਂ ਬਚਿਆ ਰਹੇਗਾ।
24ਆਲਸੀ ਆਪਣਾ ਹੱਥ ਥਾਲੀ ਵਿੱਚ ਪਾਉਂਦਾ ਹੈ, ਪਰ ਐਨਾ ਵੀ ਨਹੀਂ ਕਰਦਾ ਭਈ ਉਹ ਨੂੰ ਫੇਰ ਮੂੰਹ ਤੱਕ ਲਿਆਵੇ।
25ਠੱਠਾ ਕਰਨ ਵਾਲੇ ਨੂੰ ਮਾਰ ਤਾਂ ਭੋਲਾ ਸਿਆਣਾ ਹੋ ਜਾਵੇਗਾ, ਅਤੇ ਸਮਝ ਵਾਲੇ ਨੂੰ ਤਾੜਨਾ ਦੇ, ਉਹ ਗਿਆਨ ਨੂੰ ਸਮਝੇਗਾ।

Read ਕਹਾਉਤਾਂ 19ਕਹਾਉਤਾਂ 19
Compare ਕਹਾਉਤਾਂ 19:17-25ਕਹਾਉਤਾਂ 19:17-25