18ਜਦ ਤੱਕ ਆਸ ਹੈ ਆਪਣੇ ਪੁੱਤਰ ਨੂੰ ਤਾੜਨਾ ਦੇ, ਜਾਣ ਬੁੱਝ ਕੇ ਉਹ ਦੇ ਨਾਸ ਦਾ ਕਾਰਨ ਨਾ ਬਣ।
19ਡਾਢੇ ਕ੍ਰੋਧੀ ਨੂੰ ਸਜ਼ਾ ਭੋਗਣ ਦੇ, ਜੇ ਤੂੰ ਉਹ ਨੂੰ ਛੁਡਾਵੇਂ ਤਾਂ ਤੈਨੂੰ ਬਾਰ-ਬਾਰ ਛੁਡਾਉਣਾ ਪਵੇਗਾ।
20ਸਲਾਹ ਨੂੰ ਸੁਣ ਅਤੇ ਸਿੱਖਿਆ ਨੂੰ ਕਬੂਲ ਕਰ, ਤਾਂ ਜੋ ਅੰਤ ਵਿੱਚ ਬੁੱਧਵਾਨ ਬਣੇਂ।
21ਮਨੁੱਖ ਦੇ ਮਨ ਵਿੱਚ ਅਨੇਕ ਯੋਜਨਾਵਾਂ ਹੁੰਦੀਆਂ ਹਨ, ਪਰ ਯਹੋਵਾਹ ਦੀ ਯੋਜਨਾ ਕਾਇਮ ਰਹੇਗੀ।
22ਮਨੁੱਖ ਦੀ ਦਯਾ ਦੇ ਕਾਰਨ ਉਸ ਨੂੰ ਪਸੰਦ ਕੀਤਾ ਜਾਂਦਾ ਹੈ, ਅਤੇ ਝੂਠੇ ਮਨੁੱਖ ਨਾਲੋਂ ਕੰਗਾਲ ਹੀ ਚੰਗਾ ਹੈ।
23ਯਹੋਵਾਹ ਦਾ ਭੈਅ ਮੰਨਣ ਨਾਲ ਜੀਵਨ ਦਾ ਵਾਧਾ ਹੁੰਦਾ ਹੈ, ਭੈਅ ਮੰਨਣ ਵਾਲਾ ਤ੍ਰਿਪਤ ਰਹੇਗਾ, ਅਤੇ ਬਿਪਤਾ ਤੋਂ ਬਚਿਆ ਰਹੇਗਾ।
24ਆਲਸੀ ਆਪਣਾ ਹੱਥ ਥਾਲੀ ਵਿੱਚ ਪਾਉਂਦਾ ਹੈ, ਪਰ ਐਨਾ ਵੀ ਨਹੀਂ ਕਰਦਾ ਭਈ ਉਹ ਨੂੰ ਫੇਰ ਮੂੰਹ ਤੱਕ ਲਿਆਵੇ।
25ਠੱਠਾ ਕਰਨ ਵਾਲੇ ਨੂੰ ਮਾਰ ਤਾਂ ਭੋਲਾ ਸਿਆਣਾ ਹੋ ਜਾਵੇਗਾ, ਅਤੇ ਸਮਝ ਵਾਲੇ ਨੂੰ ਤਾੜਨਾ ਦੇ, ਉਹ ਗਿਆਨ ਨੂੰ ਸਮਝੇਗਾ।
26ਜਿਹੜਾ ਆਪਣੇ ਪਿਉ ਨੂੰ ਉਜਾੜ ਦਿੰਦਾ ਅਤੇ ਆਪਣੀ ਮਾਂ ਨੂੰ ਘਰੋਂ ਕੱਢ ਦਿੰਦਾ ਹੈ, ਉਹ ਨਿਰਾਦਰ ਅਤੇ ਸ਼ਰਮਿੰਦਗੀ ਦਾ ਕਾਰਨ ਹੋਵੇਗਾ।
27ਹੇ ਮੇਰੇ ਪੁੱਤਰ, ਜਿਸ ਸਿੱਖਿਆ ਨਾਲ ਗਿਆਨ ਦੇ ਬਚਨਾਂ ਤੋਂ ਭਟਕ ਜਾਈਦਾ ਹੈ, ਉਹ ਦਾ ਸੁਣਨਾ ਹੀ ਛੱਡ ਦੇ।