2 ਮਨੁੱਖ ਦਾ ਗਿਆਨ ਰਹਿਤ ਹੋਣਾ ਵੀ ਚੰਗਾ ਨਹੀਂ, ਅਤੇ ਜਿਹੜਾ ਕਾਹਲੀ ਕਰਦਾ ਹੈ ਉਹ ਕੁਰਾਹੇ ਪੈ ਜਾਂਦਾ ਹੈ।
3 ਆਦਮੀ ਦੀ ਮੂਰਖਤਾਈ ਉਹ ਨੂੰ ਗੁਮਰਾਹ ਕਰ ਦਿੰਦੀ ਹੈ, ਅਤੇ ਉਹ ਮਨ ਵਿੱਚ ਯਹੋਵਾਹ ਤੇ ਚਿੜਨ ਲੱਗਦਾ ਹੈ।
4 ਧਨੀ ਦੇ ਬਹੁਤ ਮਿੱਤਰ ਬਣ ਜਾਂਦੇ ਹਨ, ਪਰ ਗਰੀਬ ਦੇ ਮਿੱਤਰ ਉਸ ਤੋਂ ਅਲੱਗ ਹੋ ਜਾਂਦੇ ਹਨ।
5 ਝੂਠਾ ਗਵਾਹ ਨਿਰਦੋਸ਼ ਨਾ ਠਹਿਰੇਗਾ, ਅਤੇ ਜੋ ਝੂਠ ਮਾਰਦਾ ਹੈ ਉਹ ਨਹੀਂ ਬਚੇਗਾ।
6 ਪਰਉਪਕਾਰੀ ਦੇ ਬਹੁਤੇ ਲੋਕ ਤਰਲੇ ਕਰਦੇ ਹਨ, ਅਤੇ ਦਾਨੀ ਦੇ ਸੱਭੇ ਮਿੱਤਰ ਬਣ ਜਾਂਦੇ ਹਨ।
7 ਜਦੋਂ ਕੰਗਾਲ ਦੇ ਸਾਰੇ ਭਰਾ ਵੀ ਉਸ ਨਾਲ ਵੈਰ ਰੱਖਦੇ ਹਨ, ਤਾਂ ਉਹ ਦੇ ਮਿੱਤਰ ਕਿਉਂ ਨਾ ਉਸ ਤੋਂ ਦੂਰ ਹੋ ਜਾਣਗੇ? ਉਹ ਗੱਲਾਂ ਨਾਲ ਉਹਨਾਂ ਦਾ ਪਿੱਛਾ ਕਰਦਾ ਹੈ ਪਰ ਨਹੀਂ ਲੱਭਦੇ ਹਨ।