Text copied!
Bibles in Panjabi

ਕਹਾਉਤਾਂ 19:22-28 in Panjabi

Help us?

ਕਹਾਉਤਾਂ 19:22-28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਮਨੁੱਖ ਦੀ ਦਯਾ ਦੇ ਕਾਰਨ ਉਸ ਨੂੰ ਪਸੰਦ ਕੀਤਾ ਜਾਂਦਾ ਹੈ, ਅਤੇ ਝੂਠੇ ਮਨੁੱਖ ਨਾਲੋਂ ਕੰਗਾਲ ਹੀ ਚੰਗਾ ਹੈ।
23 ਯਹੋਵਾਹ ਦਾ ਭੈਅ ਮੰਨਣ ਨਾਲ ਜੀਵਨ ਦਾ ਵਾਧਾ ਹੁੰਦਾ ਹੈ, ਭੈਅ ਮੰਨਣ ਵਾਲਾ ਤ੍ਰਿਪਤ ਰਹੇਗਾ, ਅਤੇ ਬਿਪਤਾ ਤੋਂ ਬਚਿਆ ਰਹੇਗਾ।
24 ਆਲਸੀ ਆਪਣਾ ਹੱਥ ਥਾਲੀ ਵਿੱਚ ਪਾਉਂਦਾ ਹੈ, ਪਰ ਐਨਾ ਵੀ ਨਹੀਂ ਕਰਦਾ ਭਈ ਉਹ ਨੂੰ ਫੇਰ ਮੂੰਹ ਤੱਕ ਲਿਆਵੇ।
25 ਠੱਠਾ ਕਰਨ ਵਾਲੇ ਨੂੰ ਮਾਰ ਤਾਂ ਭੋਲਾ ਸਿਆਣਾ ਹੋ ਜਾਵੇਗਾ, ਅਤੇ ਸਮਝ ਵਾਲੇ ਨੂੰ ਤਾੜਨਾ ਦੇ, ਉਹ ਗਿਆਨ ਨੂੰ ਸਮਝੇਗਾ।
26 ਜਿਹੜਾ ਆਪਣੇ ਪਿਉ ਨੂੰ ਉਜਾੜ ਦਿੰਦਾ ਅਤੇ ਆਪਣੀ ਮਾਂ ਨੂੰ ਘਰੋਂ ਕੱਢ ਦਿੰਦਾ ਹੈ, ਉਹ ਨਿਰਾਦਰ ਅਤੇ ਸ਼ਰਮਿੰਦਗੀ ਦਾ ਕਾਰਨ ਹੋਵੇਗਾ।
27 ਹੇ ਮੇਰੇ ਪੁੱਤਰ, ਜਿਸ ਸਿੱਖਿਆ ਨਾਲ ਗਿਆਨ ਦੇ ਬਚਨਾਂ ਤੋਂ ਭਟਕ ਜਾਈਦਾ ਹੈ, ਉਹ ਦਾ ਸੁਣਨਾ ਹੀ ਛੱਡ ਦੇ।
28 ਨਿਕੰਮਾ ਗਵਾਹ ਨਿਆਂ ਨੂੰ ਠੱਠਿਆਂ ਵਿੱਚ ਉਡਾਉਂਦਾ ਹੈ, ਅਤੇ ਦੁਸ਼ਟਾਂ ਦਾ ਮੂੰਹ ਬੁਰਿਆਈ ਨੂੰ ਨਿਗਲ ਜਾਂਦਾ ਹੈ।
ਕਹਾਉਤਾਂ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ