Text copied!
Bibles in Panjabi

ਕਹਾਉਤਾਂ 19:5-18 in Panjabi

Help us?

ਕਹਾਉਤਾਂ 19:5-18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਝੂਠਾ ਗਵਾਹ ਨਿਰਦੋਸ਼ ਨਾ ਠਹਿਰੇਗਾ, ਅਤੇ ਜੋ ਝੂਠ ਮਾਰਦਾ ਹੈ ਉਹ ਨਹੀਂ ਬਚੇਗਾ।
6 ਪਰਉਪਕਾਰੀ ਦੇ ਬਹੁਤੇ ਲੋਕ ਤਰਲੇ ਕਰਦੇ ਹਨ, ਅਤੇ ਦਾਨੀ ਦੇ ਸੱਭੇ ਮਿੱਤਰ ਬਣ ਜਾਂਦੇ ਹਨ।
7 ਜਦੋਂ ਕੰਗਾਲ ਦੇ ਸਾਰੇ ਭਰਾ ਵੀ ਉਸ ਨਾਲ ਵੈਰ ਰੱਖਦੇ ਹਨ, ਤਾਂ ਉਹ ਦੇ ਮਿੱਤਰ ਕਿਉਂ ਨਾ ਉਸ ਤੋਂ ਦੂਰ ਹੋ ਜਾਣਗੇ? ਉਹ ਗੱਲਾਂ ਨਾਲ ਉਹਨਾਂ ਦਾ ਪਿੱਛਾ ਕਰਦਾ ਹੈ ਪਰ ਨਹੀਂ ਲੱਭਦੇ ਹਨ।
8 ਜਿਹੜਾ ਬੁੱਧ ਨੂੰ ਪ੍ਰਾਪਤ ਕਰਦਾ ਹੈ ਉਹ ਆਪਣੀ ਜਾਨ ਨਾਲ ਪ੍ਰੀਤ ਰੱਖਦਾ ਹੈ, ਜਿਹੜਾ ਸਮਝ ਦੀ ਪਾਲਣਾ ਕਰਦਾ ਹੈ ਉਹ ਨੂੰ ਲਾਭ ਮਿਲੇਗਾ।
9 ਝੂਠਾ ਗਵਾਹ ਨਿਰਦੋਸ਼ ਨਾ ਠਹਿਰੇਗਾ, ਅਤੇ ਜਿਹੜਾ ਝੂਠ ਬੋਲਦਾ ਹੈ ਉਹ ਦਾ ਨਾਸ ਹੋਵੇਗਾ।
10 ਮੌਜ ਮਾਣਨਾ ਮੂਰਖ ਨੂੰ ਨਹੀਂ ਫੱਬਦਾ, ਤਾਂ ਸਰਦਾਰਾਂ ਉੱਤੇ ਸੇਵਕਾਂ ਦਾ ਹੁਕਮ ਚਲਾਉਣਾ ਕਿਵੇਂ ਫੱਬੇ?
11 ਸਮਝ ਆਦਮੀ ਨੂੰ ਕ੍ਰੋਧ ਵਿੱਚ ਧੀਮਾ ਬਣਾਉਂਦੀ ਹੈ, ਅਤੇ ਅਪਰਾਧ ਤੋਂ ਮੂੰਹ ਫ਼ੇਰ ਲੈਣ ਵਿੱਚ ਉਹ ਦੀ ਸ਼ਾਨ ਹੈ।
12 ਰਾਜੇ ਦਾ ਕਹਿਰ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ, ਪਰ ਉਹ ਦੀ ਪ੍ਰਸੰਨਤਾ ਘਾਹ ਉੱਤੇ ਪਈ ਹੋਈ ਤ੍ਰੇਲ ਵਾਂਗੂੰ ਹੈ।
13 ਮੂਰਖ ਪੁੱਤਰ ਪਿਤਾ ਦੇ ਲਈ ਬਿਪਤਾ ਹੈ, ਅਤੇ ਪਤਨੀ ਦੇ ਝਗੜੇ-ਰਗੜੇ ਸਦਾ ਛੱਤ ਦੇ ਚੋਣ ਵਾਂਗੂੰ ਹਨ।
14 ਘਰ ਅਤੇ ਧਨ ਮਾਪਿਆਂ ਤੋਂ ਮਿਰਾਸ ਵਿੱਚ ਮਿਲਦੇ ਹਨ, ਪਰ ਬੁੱਧਵਾਨ ਪਤਨੀ ਯਹੋਵਾਹ ਵੱਲੋਂ ਮਿਲਦੀ ਹੈ।
15 ਆਲਸ ਘੂਕ ਨੀਂਦ ਵਿੱਚ ਪਾ ਦਿੰਦੀ ਹੈ, ਅਤੇ ਸੁਸਤ ਪ੍ਰਾਣੀ ਭੁੱਖਾ ਰਹਿੰਦਾ ਹੈ।
16 ਜਿਹੜਾ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਦਾ ਹੈ ਉਹ ਆਪਣੀ ਜਾਨ ਦੀ ਪਾਲਣਾ ਕਰਦਾ ਹੈ, ਪਰ ਜੋ ਆਪਣੇ ਚਾਲ-ਚੱਲਣ ਉੱਤੇ ਧਿਆਨ ਨਹੀਂ ਦਿੰਦਾ ਉਹ ਮਰ ਜਾਵੇਗਾ।
17 ਜਿਹੜਾ ਗਰੀਬਾਂ ਉੱਤੇ ਦਯਾ ਕਰਦਾ ਹੈ ਉਹ ਯਹੋਵਾਹ ਨੂੰ ਉਧਾਰ ਦਿੰਦਾ ਹੇ, ਅਤੇ ਉਹ ਉਸ ਨੂੰ ਉਸ ਦੀ ਕੀਤੀ ਦਾ ਫਲ ਦੇਵੇਗਾ।
18 ਜਦ ਤੱਕ ਆਸ ਹੈ ਆਪਣੇ ਪੁੱਤਰ ਨੂੰ ਤਾੜਨਾ ਦੇ, ਜਾਣ ਬੁੱਝ ਕੇ ਉਹ ਦੇ ਨਾਸ ਦਾ ਕਾਰਨ ਨਾ ਬਣ।
ਕਹਾਉਤਾਂ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ