8 ਜਿਹੜਾ ਬੁੱਧ ਨੂੰ ਪ੍ਰਾਪਤ ਕਰਦਾ ਹੈ ਉਹ ਆਪਣੀ ਜਾਨ ਨਾਲ ਪ੍ਰੀਤ ਰੱਖਦਾ ਹੈ, ਜਿਹੜਾ ਸਮਝ ਦੀ ਪਾਲਣਾ ਕਰਦਾ ਹੈ ਉਹ ਨੂੰ ਲਾਭ ਮਿਲੇਗਾ।
9 ਝੂਠਾ ਗਵਾਹ ਨਿਰਦੋਸ਼ ਨਾ ਠਹਿਰੇਗਾ, ਅਤੇ ਜਿਹੜਾ ਝੂਠ ਬੋਲਦਾ ਹੈ ਉਹ ਦਾ ਨਾਸ ਹੋਵੇਗਾ।
10 ਮੌਜ ਮਾਣਨਾ ਮੂਰਖ ਨੂੰ ਨਹੀਂ ਫੱਬਦਾ, ਤਾਂ ਸਰਦਾਰਾਂ ਉੱਤੇ ਸੇਵਕਾਂ ਦਾ ਹੁਕਮ ਚਲਾਉਣਾ ਕਿਵੇਂ ਫੱਬੇ?
11 ਸਮਝ ਆਦਮੀ ਨੂੰ ਕ੍ਰੋਧ ਵਿੱਚ ਧੀਮਾ ਬਣਾਉਂਦੀ ਹੈ, ਅਤੇ ਅਪਰਾਧ ਤੋਂ ਮੂੰਹ ਫ਼ੇਰ ਲੈਣ ਵਿੱਚ ਉਹ ਦੀ ਸ਼ਾਨ ਹੈ।
12 ਰਾਜੇ ਦਾ ਕਹਿਰ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ, ਪਰ ਉਹ ਦੀ ਪ੍ਰਸੰਨਤਾ ਘਾਹ ਉੱਤੇ ਪਈ ਹੋਈ ਤ੍ਰੇਲ ਵਾਂਗੂੰ ਹੈ।