14ਤੂੰ ਸਾਡੇ ਨਾਲ ਭਾਈਵਾਲ ਹੋ ਜਾ, ਸਾਡਾ ਸਾਰਿਆਂ ਦਾ ਇੱਕੋ ਹੀ ਬਟੂਆ ਹੋਵੇਗਾ।
15ਹੇ ਮੇਰੇ ਪੁੱਤਰ, ਤੂੰ ਉਨ੍ਹਾਂ ਦੇ ਨਾਲ ਉਸ ਰਾਹ ਵਿੱਚ ਨਾ ਤੁਰੀਂ, ਉਨ੍ਹਾਂ ਦੇ ਮਾਰਗ ਤੋਂ ਆਪਣੇ ਪੈਰ ਨੂੰ ਰੋਕ ਰੱਖੀਂ,
16ਕਿਉਂ ਜੋ ਉਨ੍ਹਾਂ ਦੇ ਪੈਰ ਬੁਰਿਆਈ ਕਰਨ ਨੂੰ ਭੱਜਦੇ ਅਤੇ ਖ਼ੂਨ ਕਰਨ ਨੂੰ ਫ਼ੁਰਤੀ ਕਰਦੇ ਹਨ!
17ਕਿਸੇ ਪੰਛੀ ਦੇ ਵੇਖਦਿਆਂ ਜਾਲ਼ ਵਿਛਾਉਣਾ ਵਿਅਰਥ ਹੈ।
18ਉਹ ਆਪਣਾ ਹੀ ਖ਼ੂਨ ਕਰਨ ਲਈ ਘਾਤ ਲਾਉਂਦੇ ਹਨ, ਉਹ ਆਪਣੀਆਂ ਹੀ ਜਾਨਾਂ ਦੇ ਲਈ ਲੁੱਕ ਕੇ ਜਾਲ਼ ਵਿਛਾਉਂਦੇ ਹਨ।
19ਨਫ਼ੇ ਦੇ ਸਾਰੇ ਲੋਭੀਆਂ ਦੀ ਚਾਲ ਅਜਿਹੀ ਹੀ ਹੁੰਦੀ ਹੈ, ਉਹ ਆਪਣੇ ਮਾਲਕਾਂ ਦੀ ਜਾਨ ਲੈ ਲੈਂਦਾ ਹੈ।
20ਬੁੱਧ ਗਲੀਆਂ ਵਿੱਚ ਉੱਚੀ-ਉੱਚੀ ਪੁਕਾਰਦੀ ਹੈ, ਉਹ ਚੌਂਕਾਂ ਵਿੱਚ ਹਾਕਾਂ ਮਾਰਦੀ ਹੈ।
21ਉਹ ਬਜ਼ਾਰਾਂ ਦੇ ਸਿਰਿਆਂ ਉੱਤੇ ਹੋਕਾ ਦਿੰਦੀ ਹੈ, ਉਹ ਫਾਟਕਾਂ ਦੇ ਲਾਂਘਿਆਂ ਉੱਤੇ ਅਤੇ ਸ਼ਹਿਰ ਵਿੱਚ ਇਹ ਗੱਲਾਂ ਆਖਦੀ ਹੈ,
22ਹੇ ਭੋਲਿਓ, ਤੁਸੀਂ ਕਦੋਂ ਤੱਕ ਭੋਲੇਪਣ ਨਾਲ ਪ੍ਰੀਤ ਰੱਖੋਗੇ? ਕਦੋਂ ਤੱਕ ਮਖ਼ੌਲੀਏ ਆਪਣੇ ਮਖ਼ੌਲਾਂ ਤੋਂ ਪਰਸੰਨ ਹੋਣਗੇ ਅਤੇ ਮੂਰਖ ਕਦੋਂ ਤੱਕ ਗਿਆਨ ਨਾਲ ਵੈਰ ਰੱਖਣਗੇ?
23ਮੇਰੀ ਝਿੜਕ ਸੁਣ ਕੇ ਮੁੜੋ! ਵੇਖੋ, ਮੈਂ ਆਪਣਾ ਆਤਮਾ ਤੁਹਾਡੇ ਉੱਤੇ ਵਹਾ ਦਿਆਂਗੀ, ਮੈਂ ਆਪਣੇ ਬਚਨ ਤੁਹਾਨੂੰ ਸਮਝਾਵਾਂਗੀ।