16 ਕਿਉਂ ਜੋ ਉਨ੍ਹਾਂ ਦੇ ਪੈਰ ਬੁਰਿਆਈ ਕਰਨ ਨੂੰ ਭੱਜਦੇ ਅਤੇ ਖ਼ੂਨ ਕਰਨ ਨੂੰ ਫ਼ੁਰਤੀ ਕਰਦੇ ਹਨ!
17 ਕਿਸੇ ਪੰਛੀ ਦੇ ਵੇਖਦਿਆਂ ਜਾਲ਼ ਵਿਛਾਉਣਾ ਵਿਅਰਥ ਹੈ।
18 ਉਹ ਆਪਣਾ ਹੀ ਖ਼ੂਨ ਕਰਨ ਲਈ ਘਾਤ ਲਾਉਂਦੇ ਹਨ, ਉਹ ਆਪਣੀਆਂ ਹੀ ਜਾਨਾਂ ਦੇ ਲਈ ਲੁੱਕ ਕੇ ਜਾਲ਼ ਵਿਛਾਉਂਦੇ ਹਨ।
19 ਨਫ਼ੇ ਦੇ ਸਾਰੇ ਲੋਭੀਆਂ ਦੀ ਚਾਲ ਅਜਿਹੀ ਹੀ ਹੁੰਦੀ ਹੈ, ਉਹ ਆਪਣੇ ਮਾਲਕਾਂ ਦੀ ਜਾਨ ਲੈ ਲੈਂਦਾ ਹੈ।