20 ਬੁੱਧ ਗਲੀਆਂ ਵਿੱਚ ਉੱਚੀ-ਉੱਚੀ ਪੁਕਾਰਦੀ ਹੈ, ਉਹ ਚੌਂਕਾਂ ਵਿੱਚ ਹਾਕਾਂ ਮਾਰਦੀ ਹੈ।
21 ਉਹ ਬਜ਼ਾਰਾਂ ਦੇ ਸਿਰਿਆਂ ਉੱਤੇ ਹੋਕਾ ਦਿੰਦੀ ਹੈ, ਉਹ ਫਾਟਕਾਂ ਦੇ ਲਾਂਘਿਆਂ ਉੱਤੇ ਅਤੇ ਸ਼ਹਿਰ ਵਿੱਚ ਇਹ ਗੱਲਾਂ ਆਖਦੀ ਹੈ,
22 ਹੇ ਭੋਲਿਓ, ਤੁਸੀਂ ਕਦੋਂ ਤੱਕ ਭੋਲੇਪਣ ਨਾਲ ਪ੍ਰੀਤ ਰੱਖੋਗੇ? ਕਦੋਂ ਤੱਕ ਮਖ਼ੌਲੀਏ ਆਪਣੇ ਮਖ਼ੌਲਾਂ ਤੋਂ ਪਰਸੰਨ ਹੋਣਗੇ ਅਤੇ ਮੂਰਖ ਕਦੋਂ ਤੱਕ ਗਿਆਨ ਨਾਲ ਵੈਰ ਰੱਖਣਗੇ?
23 ਮੇਰੀ ਝਿੜਕ ਸੁਣ ਕੇ ਮੁੜੋ! ਵੇਖੋ, ਮੈਂ ਆਪਣਾ ਆਤਮਾ ਤੁਹਾਡੇ ਉੱਤੇ ਵਹਾ ਦਿਆਂਗੀ, ਮੈਂ ਆਪਣੇ ਬਚਨ ਤੁਹਾਨੂੰ ਸਮਝਾਵਾਂਗੀ।