24 ਮੈਂ ਤਾਂ ਪੁਕਾਰਿਆ ਪਰ ਤੁਸੀਂ ਨਾ ਸੁਣਿਆ, ਮੈਂ ਹੱਥ ਪਸਾਰਿਆ ਪਰ ਕਿਸੇ ਨੇ ਵੀ ਧਿਆਨ ਨਾ ਕੀਤਾ,
25 ਸਗੋਂ ਤੁਸੀਂ ਮੇਰੀਆਂ ਸਾਰੀਆਂ ਮੱਤਾਂ ਨੂੰ ਵਿਸਾਰ ਦਿੱਤਾ, ਅਤੇ ਮੇਰੀ ਤਾੜ ਦੀ ਕੁਝ ਚਾਹ ਨਾ ਕੀਤੀ।
26 ਮੈਂ ਵੀ ਤੁਹਾਡੀ ਬਿਪਤਾ ਉੱਤੇ ਹੱਸਾਂਗੀ ਅਤੇ ਜਦ ਤੁਹਾਡੇ ਉੱਤੇ ਭੈਅ ਆ ਪਵੇਗਾ ਤਾਂ ਮੈਂ ਤੁਹਾਡਾ ਮਖ਼ੌਲ ਉਡਾਵਾਂਗੀ,
27 ਜਿਸ ਵੇਲੇ ਤੂਫ਼ਾਨ ਵਾਂਗੂੰ ਤੁਹਾਡੇ ਉੱਤੇ ਭੈਅ ਆ ਪਵੇਗਾ ਅਤੇ ਵਾਵਰੋਲੇ ਦੀ ਤਰ੍ਹਾਂ ਬਿਪਤਾ ਤੁਹਾਡੇ ਉੱਤੇ ਆਵੇਗੀ ਅਤੇ ਤੁਹਾਨੂੰ ਕਸ਼ਟ ਤੇ ਸੰਕਟ ਹੋਵੇਗਾ,