26 ਮੈਂ ਵੀ ਤੁਹਾਡੀ ਬਿਪਤਾ ਉੱਤੇ ਹੱਸਾਂਗੀ ਅਤੇ ਜਦ ਤੁਹਾਡੇ ਉੱਤੇ ਭੈਅ ਆ ਪਵੇਗਾ ਤਾਂ ਮੈਂ ਤੁਹਾਡਾ ਮਖ਼ੌਲ ਉਡਾਵਾਂਗੀ,
27 ਜਿਸ ਵੇਲੇ ਤੂਫ਼ਾਨ ਵਾਂਗੂੰ ਤੁਹਾਡੇ ਉੱਤੇ ਭੈਅ ਆ ਪਵੇਗਾ ਅਤੇ ਵਾਵਰੋਲੇ ਦੀ ਤਰ੍ਹਾਂ ਬਿਪਤਾ ਤੁਹਾਡੇ ਉੱਤੇ ਆਵੇਗੀ ਅਤੇ ਤੁਹਾਨੂੰ ਕਸ਼ਟ ਤੇ ਸੰਕਟ ਹੋਵੇਗਾ,
28 ਉਸ ਵੇਲੇ ਉਹ ਮੇਰੀਆਂ ਦੁਹਾਈਆਂ ਦੇਣਗੇ, ਪਰ ਮੈਂ ਉੱਤਰ ਨਹੀਂ ਦਿਆਂਗੀ, ਉਹ ਮਨ ਲਾ ਕੇ ਮੈਨੂੰ ਭਾਲਣਗੇ, ਪਰ ਮੈਂ ਉਨ੍ਹਾਂ ਨੂੰ ਨਾ ਲੱਭਾਂਗੀ,
29 ਕਿਉਂ ਜੋ ਉਨ੍ਹਾਂ ਨੇ ਗਿਆਨ ਨਾਲ ਵੈਰ ਰੱਖਿਆ ਅਤੇ ਯਹੋਵਾਹ ਦਾ ਭੈਅ ਮੰਨਣਾ ਪਸੰਦ ਨਾ ਕੀਤਾ,
30 ਉਨ੍ਹਾਂ ਨੇ ਮੇਰੀ ਮੱਤ ਦੀ ਕੁਝ ਲੋੜ ਨਾ ਸਮਝੀ ਅਤੇ ਮੇਰੀ ਸਾਰੀ ਤਾੜ ਨੂੰ ਤੁੱਛ ਜਾਣਿਆ,
31 ਇਸ ਲਈ ਉਹ ਆਪਣੀ ਕਰਨੀ ਦਾ ਫਲ ਭੋਗਣਗੇ ਅਤੇ ਆਪਣੀਆਂ ਜੁਗਤਾਂ ਨਾਲ ਰੱਜਣਗੇ,
32 ਕਿਉਂ ਜੋ ਭੋਲੇ ਲੋਕ ਭਟਕ ਜਾਣ ਦੇ ਕਾਰਨ ਮਾਰੇ ਜਾਣਗੇ ਅਤੇ ਮੂਰਖਾਂ ਦੀ ਲਾਪਰਵਾਹੀ ਉਹਨਾਂ ਦਾ ਨਾਸ ਕਰੇਗੀ।
33 ਪਰ ਜੋ ਮੇਰੀ ਸੁਣਦਾ ਹੈ, ਉਹ ਸੁੱਖ ਨਾਲ ਰਹੇਗਾ ਅਤੇ ਬਿਪਤਾ ਤੋਂ ਨਿਡਰ ਹੋ ਕੇ ਸ਼ਾਂਤੀ ਨਾਲ ਵੱਸੇਗਾ।