28 ਉਸ ਵੇਲੇ ਉਹ ਮੇਰੀਆਂ ਦੁਹਾਈਆਂ ਦੇਣਗੇ, ਪਰ ਮੈਂ ਉੱਤਰ ਨਹੀਂ ਦਿਆਂਗੀ, ਉਹ ਮਨ ਲਾ ਕੇ ਮੈਨੂੰ ਭਾਲਣਗੇ, ਪਰ ਮੈਂ ਉਨ੍ਹਾਂ ਨੂੰ ਨਾ ਲੱਭਾਂਗੀ,
29 ਕਿਉਂ ਜੋ ਉਨ੍ਹਾਂ ਨੇ ਗਿਆਨ ਨਾਲ ਵੈਰ ਰੱਖਿਆ ਅਤੇ ਯਹੋਵਾਹ ਦਾ ਭੈਅ ਮੰਨਣਾ ਪਸੰਦ ਨਾ ਕੀਤਾ,
30 ਉਨ੍ਹਾਂ ਨੇ ਮੇਰੀ ਮੱਤ ਦੀ ਕੁਝ ਲੋੜ ਨਾ ਸਮਝੀ ਅਤੇ ਮੇਰੀ ਸਾਰੀ ਤਾੜ ਨੂੰ ਤੁੱਛ ਜਾਣਿਆ,
31 ਇਸ ਲਈ ਉਹ ਆਪਣੀ ਕਰਨੀ ਦਾ ਫਲ ਭੋਗਣਗੇ ਅਤੇ ਆਪਣੀਆਂ ਜੁਗਤਾਂ ਨਾਲ ਰੱਜਣਗੇ,
32 ਕਿਉਂ ਜੋ ਭੋਲੇ ਲੋਕ ਭਟਕ ਜਾਣ ਦੇ ਕਾਰਨ ਮਾਰੇ ਜਾਣਗੇ ਅਤੇ ਮੂਰਖਾਂ ਦੀ ਲਾਪਰਵਾਹੀ ਉਹਨਾਂ ਦਾ ਨਾਸ ਕਰੇਗੀ।