Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 1

ਕਹਾਉਤਾਂ 1:5-26

Help us?
Click on verse(s) to share them!
5ਤਾਂ ਜੋ ਬੁੱਧਵਾਨ ਸੁਣ ਕੇ ਆਪਣੇ ਗਿਆਨ ਨੂੰ ਵਧਾਵੇ ਅਤੇ ਸਮਝ ਵਾਲਾ ਬੁੱਧ ਦੀਆਂ ਜੁਗਤਾਂ ਪ੍ਰਾਪਤ ਕਰੇ,
6ਤਾਂ ਜੋ ਉਹ ਕਹਾਉਤਾਂ, ਦ੍ਰਿਸ਼ਟਾਂਤਾਂ ਅਤੇ ਬੁੱਧਵਾਨਾਂ ਦੀਆਂ ਗੱਲਾਂ ਅਤੇ ਬੁਝਾਰਤਾਂ ਨੂੰ ਸਮਝਣ।
7ਯਹੋਵਾਹ ਦਾ ਭੈਅ ਮੰਨਣਾ ਗਿਆਨ ਦਾ ਮੁੱਢ ਹੈ, ਮੂਰਖ ਹੀ ਬੁੱਧ ਅਤੇ ਸਿੱਖਿਆ ਨੂੰ ਤੁੱਛ ਜਾਣਦੇ ਹਨ
8ਹੇ ਮੇਰੇ ਪੁੱਤਰ, ਤੂੰ ਆਪਣੇ ਪਿਤਾ ਦਾ ਉਪਦੇਸ਼ ਸੁਣ ਅਤੇ ਆਪਣੀ ਮਾਂ ਦੀ ਸਿੱਖਿਆ ਤਾਲੀਮ ਨੂੰ ਨਾ ਛੱਡੀਂ,
9ਕਿਉਂ ਜੋ ਉਹ ਤੇਰੇ ਸਿਰ ਲਈ ਸ਼ਿੰਗਾਰਨ ਵਾਲਾ ਸਿਹਰਾ ਅਤੇ ਤੇਰੇ ਗਲ਼ ਦੇ ਲਈ ਕੈਂਠਾ ਹੋਣਗੀਆਂ।
10ਹੇ ਮੇਰੇ ਪੁੱਤਰ, ਜੇ ਕਦੀ ਪਾਪੀ ਤੈਨੂੰ ਫ਼ੁਸਲਾਉਣ, ਤਾਂ ਤੂੰ ਉਨ੍ਹਾਂ ਦੀ ਗੱਲ ਨਾ ਮੰਨੀ।
11ਜੇ ਉਹ ਆਖਣ ਕਿ ਤੂੰ ਸਾਡੇ ਨਾਲ ਚੱਲ, ਅਸੀਂ ਖ਼ੂਨ ਕਰਨ ਲਈ ਘਾਤ ਲਾਈਏ, ਆਪਾਂ ਬੇਦੋਸ਼ਾਂ ਨੂੰ ਮਾਰਨ ਲਈ ਘਾਤ ਵਿੱਚ ਲੁੱਕ ਕੇ ਬੈਠੀਏ,
12ਅਸੀਂ ਉਹਨਾਂ ਨੂੰ ਪਤਾਲ ਵਾਂਗੂੰ ਅਤੇ ਕਬਰ ਵਿੱਚ ਪਏ ਹੋਇਆਂ ਵਾਂਗੂੰ ਜੀਉਂਦਾ ਅਤੇ ਸਾਬਤਾ ਹੀ ਨਿਗਲ ਲਈਏ।
13ਸਾਨੂੰ ਸਭ ਪਰਕਾਰ ਦੇ ਅਣਮੁੱਲੇ ਪਦਾਰਥ ਮਿਲਣਗੇ, ਅਸੀਂ ਲੁੱਟ ਦੇ ਮਾਲ ਨਾਲ ਆਪਣੇ ਘਰ ਭਰ ਲਵਾਂਗੇ!
14ਤੂੰ ਸਾਡੇ ਨਾਲ ਭਾਈਵਾਲ ਹੋ ਜਾ, ਸਾਡਾ ਸਾਰਿਆਂ ਦਾ ਇੱਕੋ ਹੀ ਬਟੂਆ ਹੋਵੇਗਾ।
15ਹੇ ਮੇਰੇ ਪੁੱਤਰ, ਤੂੰ ਉਨ੍ਹਾਂ ਦੇ ਨਾਲ ਉਸ ਰਾਹ ਵਿੱਚ ਨਾ ਤੁਰੀਂ, ਉਨ੍ਹਾਂ ਦੇ ਮਾਰਗ ਤੋਂ ਆਪਣੇ ਪੈਰ ਨੂੰ ਰੋਕ ਰੱਖੀਂ,
16ਕਿਉਂ ਜੋ ਉਨ੍ਹਾਂ ਦੇ ਪੈਰ ਬੁਰਿਆਈ ਕਰਨ ਨੂੰ ਭੱਜਦੇ ਅਤੇ ਖ਼ੂਨ ਕਰਨ ਨੂੰ ਫ਼ੁਰਤੀ ਕਰਦੇ ਹਨ!
17ਕਿਸੇ ਪੰਛੀ ਦੇ ਵੇਖਦਿਆਂ ਜਾਲ਼ ਵਿਛਾਉਣਾ ਵਿਅਰਥ ਹੈ।
18ਉਹ ਆਪਣਾ ਹੀ ਖ਼ੂਨ ਕਰਨ ਲਈ ਘਾਤ ਲਾਉਂਦੇ ਹਨ, ਉਹ ਆਪਣੀਆਂ ਹੀ ਜਾਨਾਂ ਦੇ ਲਈ ਲੁੱਕ ਕੇ ਜਾਲ਼ ਵਿਛਾਉਂਦੇ ਹਨ।
19ਨਫ਼ੇ ਦੇ ਸਾਰੇ ਲੋਭੀਆਂ ਦੀ ਚਾਲ ਅਜਿਹੀ ਹੀ ਹੁੰਦੀ ਹੈ, ਉਹ ਆਪਣੇ ਮਾਲਕਾਂ ਦੀ ਜਾਨ ਲੈ ਲੈਂਦਾ ਹੈ।
20ਬੁੱਧ ਗਲੀਆਂ ਵਿੱਚ ਉੱਚੀ-ਉੱਚੀ ਪੁਕਾਰਦੀ ਹੈ, ਉਹ ਚੌਂਕਾਂ ਵਿੱਚ ਹਾਕਾਂ ਮਾਰਦੀ ਹੈ।
21ਉਹ ਬਜ਼ਾਰਾਂ ਦੇ ਸਿਰਿਆਂ ਉੱਤੇ ਹੋਕਾ ਦਿੰਦੀ ਹੈ, ਉਹ ਫਾਟਕਾਂ ਦੇ ਲਾਂਘਿਆਂ ਉੱਤੇ ਅਤੇ ਸ਼ਹਿਰ ਵਿੱਚ ਇਹ ਗੱਲਾਂ ਆਖਦੀ ਹੈ,
22ਹੇ ਭੋਲਿਓ, ਤੁਸੀਂ ਕਦੋਂ ਤੱਕ ਭੋਲੇਪਣ ਨਾਲ ਪ੍ਰੀਤ ਰੱਖੋਗੇ? ਕਦੋਂ ਤੱਕ ਮਖ਼ੌਲੀਏ ਆਪਣੇ ਮਖ਼ੌਲਾਂ ਤੋਂ ਪਰਸੰਨ ਹੋਣਗੇ ਅਤੇ ਮੂਰਖ ਕਦੋਂ ਤੱਕ ਗਿਆਨ ਨਾਲ ਵੈਰ ਰੱਖਣਗੇ?
23ਮੇਰੀ ਝਿੜਕ ਸੁਣ ਕੇ ਮੁੜੋ! ਵੇਖੋ, ਮੈਂ ਆਪਣਾ ਆਤਮਾ ਤੁਹਾਡੇ ਉੱਤੇ ਵਹਾ ਦਿਆਂਗੀ, ਮੈਂ ਆਪਣੇ ਬਚਨ ਤੁਹਾਨੂੰ ਸਮਝਾਵਾਂਗੀ।
24ਮੈਂ ਤਾਂ ਪੁਕਾਰਿਆ ਪਰ ਤੁਸੀਂ ਨਾ ਸੁਣਿਆ, ਮੈਂ ਹੱਥ ਪਸਾਰਿਆ ਪਰ ਕਿਸੇ ਨੇ ਵੀ ਧਿਆਨ ਨਾ ਕੀਤਾ,
25ਸਗੋਂ ਤੁਸੀਂ ਮੇਰੀਆਂ ਸਾਰੀਆਂ ਮੱਤਾਂ ਨੂੰ ਵਿਸਾਰ ਦਿੱਤਾ, ਅਤੇ ਮੇਰੀ ਤਾੜ ਦੀ ਕੁਝ ਚਾਹ ਨਾ ਕੀਤੀ।
26ਮੈਂ ਵੀ ਤੁਹਾਡੀ ਬਿਪਤਾ ਉੱਤੇ ਹੱਸਾਂਗੀ ਅਤੇ ਜਦ ਤੁਹਾਡੇ ਉੱਤੇ ਭੈਅ ਆ ਪਵੇਗਾ ਤਾਂ ਮੈਂ ਤੁਹਾਡਾ ਮਖ਼ੌਲ ਉਡਾਵਾਂਗੀ,

Read ਕਹਾਉਤਾਂ 1ਕਹਾਉਤਾਂ 1
Compare ਕਹਾਉਤਾਂ 1:5-26ਕਹਾਉਤਾਂ 1:5-26