6ਤਾਂ ਜੋ ਉਹ ਕਹਾਉਤਾਂ, ਦ੍ਰਿਸ਼ਟਾਂਤਾਂ ਅਤੇ ਬੁੱਧਵਾਨਾਂ ਦੀਆਂ ਗੱਲਾਂ ਅਤੇ ਬੁਝਾਰਤਾਂ ਨੂੰ ਸਮਝਣ।
7ਯਹੋਵਾਹ ਦਾ ਭੈਅ ਮੰਨਣਾ ਗਿਆਨ ਦਾ ਮੁੱਢ ਹੈ, ਮੂਰਖ ਹੀ ਬੁੱਧ ਅਤੇ ਸਿੱਖਿਆ ਨੂੰ ਤੁੱਛ ਜਾਣਦੇ ਹਨ
8ਹੇ ਮੇਰੇ ਪੁੱਤਰ, ਤੂੰ ਆਪਣੇ ਪਿਤਾ ਦਾ ਉਪਦੇਸ਼ ਸੁਣ ਅਤੇ ਆਪਣੀ ਮਾਂ ਦੀ ਸਿੱਖਿਆ ਤਾਲੀਮ ਨੂੰ ਨਾ ਛੱਡੀਂ,
9ਕਿਉਂ ਜੋ ਉਹ ਤੇਰੇ ਸਿਰ ਲਈ ਸ਼ਿੰਗਾਰਨ ਵਾਲਾ ਸਿਹਰਾ ਅਤੇ ਤੇਰੇ ਗਲ਼ ਦੇ ਲਈ ਕੈਂਠਾ ਹੋਣਗੀਆਂ।
10ਹੇ ਮੇਰੇ ਪੁੱਤਰ, ਜੇ ਕਦੀ ਪਾਪੀ ਤੈਨੂੰ ਫ਼ੁਸਲਾਉਣ, ਤਾਂ ਤੂੰ ਉਨ੍ਹਾਂ ਦੀ ਗੱਲ ਨਾ ਮੰਨੀ।