Text copied!
Bibles in Panjabi

ਕਹਾਉਤਾਂ 20:10-15 in Panjabi

Help us?

ਕਹਾਉਤਾਂ 20:10-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਘੱਟ ਵੱਧ ਵੱਟੇ ਅਤੇ ਘੱਟ ਵੱਧ ਨਾਪ, ਇਹਨਾਂ ਦੋਹਾਂ ਤੋਂ ਯਹੋਵਾਹ ਘਿਣ ਕਰਦਾ ਹੈ।
11 ਬੱਚਾ ਵੀ ਆਪਣੇ ਕੰਮਾਂ ਤੋਂ ਪਛਾਣਿਆ ਜਾਂਦਾ ਹੈ, ਭਈ ਉਹ ਦੇ ਕੰਮ ਨੇਕ ਤੇ ਠੀਕ ਹਨ ਕਿ ਨਹੀਂ।
12 ਕੰਨ ਜਿਹੜਾ ਸੁਣਦਾ ਹੈ ਤੇ ਅੱਖ ਜਿਹੜੀ ਵੇਖਦੀ ਹੈ, ਦੋਹਾਂ ਨੂੰ ਹੀ ਯਹੋਵਾਹ ਨੇ ਬਣਾਇਆ ਹੈ।
13 ਨੀਂਦ ਨਾਲ ਪ੍ਰੀਤ ਨਾ ਲਾ ਕਿਤੇ ਤੂੰ ਗਰੀਬ ਹੋ ਜਾਵੇਂ, ਆਪਣੀਆਂ ਅੱਖਾਂ ਖੋਲ੍ਹ ਤਾਂ ਤੂੰ ਰੋਟੀ ਰੱਜ ਕੇ ਖਾਵੇਂਗਾ।
14 ਖਰੀਦਣ ਵੇਲੇ ਗਾਹਕ ਆਖਦਾ ਹੈ, “ਰੱਦੀ, ਰੱਦੀ!” ਪਰ ਜਦ ਦੂਰ ਨਿੱਕਲ ਜਾਂਦਾ ਹੈ ਤਾਂ ਸ਼ੇਖੀ ਮਾਰਦਾ ਹੈ।
15 ਸੋਨਾ ਅਤੇ ਹੀਰੇ ਮੋਤੀ ਬਥੇਰੇ ਹਨ, ਪਰ ਗਿਆਨ ਦੀਆਂ ਗੱਲਾਂ ਅਣਮੁੱਲ ਰਤਨ ਹਨ।
ਕਹਾਉਤਾਂ 20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ