12ਕੰਨ ਜਿਹੜਾ ਸੁਣਦਾ ਹੈ ਤੇ ਅੱਖ ਜਿਹੜੀ ਵੇਖਦੀ ਹੈ, ਦੋਹਾਂ ਨੂੰ ਹੀ ਯਹੋਵਾਹ ਨੇ ਬਣਾਇਆ ਹੈ।
13ਨੀਂਦ ਨਾਲ ਪ੍ਰੀਤ ਨਾ ਲਾ ਕਿਤੇ ਤੂੰ ਗਰੀਬ ਹੋ ਜਾਵੇਂ, ਆਪਣੀਆਂ ਅੱਖਾਂ ਖੋਲ੍ਹ ਤਾਂ ਤੂੰ ਰੋਟੀ ਰੱਜ ਕੇ ਖਾਵੇਂਗਾ।
14ਖਰੀਦਣ ਵੇਲੇ ਗਾਹਕ ਆਖਦਾ ਹੈ, “ਰੱਦੀ, ਰੱਦੀ!” ਪਰ ਜਦ ਦੂਰ ਨਿੱਕਲ ਜਾਂਦਾ ਹੈ ਤਾਂ ਸ਼ੇਖੀ ਮਾਰਦਾ ਹੈ।
15ਸੋਨਾ ਅਤੇ ਹੀਰੇ ਮੋਤੀ ਬਥੇਰੇ ਹਨ, ਪਰ ਗਿਆਨ ਦੀਆਂ ਗੱਲਾਂ ਅਣਮੁੱਲ ਰਤਨ ਹਨ।
16ਜਿਹੜਾ ਪਰਦੇਸੀ ਦੀ ਜ਼ਮਾਨਤ ਦੇਵੇ ਉਹ ਦੇ ਕੱਪੜੇ ਲਾਹ ਲੈ, ਅਤੇ ਜਿਹੜਾ ਓਪਰਿਆਂ ਦੀ ਜ਼ਮਾਨਤ ਦੇਵੇ ਉਹ ਦਾ ਕੁਝ ਗਹਿਣੇ ਰੱਖ ਲੈ।