Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 20

ਕਹਾਉਤਾਂ 20:13-29

Help us?
Click on verse(s) to share them!
13ਨੀਂਦ ਨਾਲ ਪ੍ਰੀਤ ਨਾ ਲਾ ਕਿਤੇ ਤੂੰ ਗਰੀਬ ਹੋ ਜਾਵੇਂ, ਆਪਣੀਆਂ ਅੱਖਾਂ ਖੋਲ੍ਹ ਤਾਂ ਤੂੰ ਰੋਟੀ ਰੱਜ ਕੇ ਖਾਵੇਂਗਾ।
14ਖਰੀਦਣ ਵੇਲੇ ਗਾਹਕ ਆਖਦਾ ਹੈ, “ਰੱਦੀ, ਰੱਦੀ!” ਪਰ ਜਦ ਦੂਰ ਨਿੱਕਲ ਜਾਂਦਾ ਹੈ ਤਾਂ ਸ਼ੇਖੀ ਮਾਰਦਾ ਹੈ।
15ਸੋਨਾ ਅਤੇ ਹੀਰੇ ਮੋਤੀ ਬਥੇਰੇ ਹਨ, ਪਰ ਗਿਆਨ ਦੀਆਂ ਗੱਲਾਂ ਅਣਮੁੱਲ ਰਤਨ ਹਨ।
16ਜਿਹੜਾ ਪਰਦੇਸੀ ਦੀ ਜ਼ਮਾਨਤ ਦੇਵੇ ਉਹ ਦੇ ਕੱਪੜੇ ਲਾਹ ਲੈ, ਅਤੇ ਜਿਹੜਾ ਓਪਰਿਆਂ ਦੀ ਜ਼ਮਾਨਤ ਦੇਵੇ ਉਹ ਦਾ ਕੁਝ ਗਹਿਣੇ ਰੱਖ ਲੈ।
17ਚੋਰੀ ਦੀ ਰੋਟੀ ਮਨੁੱਖ ਨੂੰ ਮਿੱਠੀ ਲੱਗਦੀ ਹੈ, ਪਰ ਅੰਤ ਵਿੱਚ ਉਹ ਦਾ ਮੂੰਹ ਕੰਕਰਾਂ ਨਾਲ ਭਰ ਜਾਂਦਾ ਹੈ।
18ਯੋਜਨਾਵਾਂ ਸਲਾਹ ਨਾਲ ਕਾਇਮ ਹੋ ਜਾਂਦੀਆਂ ਹਨ, ਸੋ ਤੂੰ ਚੰਗੀ ਸਲਾਹ ਲੈ ਕੇ ਯੁੱਧ ਕਰ।
19ਜਿਹੜਾ ਚੁਗਲੀ ਕਰਦਾ ਫਿਰਦਾ ਹੈ ਉਹ ਭੇਤਾਂ ਨੂੰ ਪਰਗਟ ਕਰਦਾ ਹੈ, ਇਸ ਲਈ ਤੂੰ ਬਕ-ਬਕ ਕਰਨ ਵਾਲਿਆਂ ਨਾਲ ਸੰਗਤੀ ਨਾ ਰੱਖੀਂ।
20ਜਿਹੜਾ ਆਪਣੇ ਮਾਂ ਪਿਉ ਨੂੰ ਫਿਟਕਾਰਦਾ ਹੈ, ਉਹ ਦਾ ਦੀਵਾ ਘੁੱਪ ਹਨੇਰੇ ਵਿੱਚ ਬੁੱਝ ਜਾਵੇਗਾ।
21ਛੇਤੀ ਨਾਲ ਮਿਲੀ ਹੋਈ ਮਿਰਾਸ, ਅੰਤ ਵਿੱਚ ਮੁਬਾਰਕ ਨਾ ਹੋਵੇਗੀ।
22ਤੂੰ ਇਹ ਨਾ ਆਖ ਭਈ ਮੈਂ ਬੁਰਿਆਈ ਦਾ ਬਦਲਾ ਲਵਾਂਗਾ, ਯਹੋਵਾਹ ਨੂੰ ਉਡੀਕ ਤਾਂ ਉਹ ਤੈਨੂੰ ਬਚਾਵੇਗਾ।
23ਘੱਟ ਵੱਧ ਵੱਟੇ ਯਹੋਵਾਹ ਲਈ ਘਿਣਾਉਣੇ ਹਨ, ਅਤੇ ਛਲ ਦੀ ਤੱਕੜੀ ਚੰਗੀ ਨਹੀਂ।
24ਮਨੁੱਖ ਦੇ ਕਦਮਾਂ ਨੂੰ ਯਹੋਵਾਹ ਹੀ ਚਲਾਉਂਦਾ ਹੈ, ਤਾਂ ਫੇਰ ਮਨੁੱਖ ਕਿਵੇਂ ਆਪਣੇ ਰਾਹ ਨੂੰ ਬੁੱਝੇ?
25ਜੇ ਬਿਨ੍ਹਾਂ ਵਿਚਾਰੇ ਕੋਈ ਆਖੇ ਕਿ ਇਹ ਵਸਤ ਪਵਿੱਤਰ ਹੈ, ਤੇ ਸੁੱਖਣਾ ਸੁੱਖ ਕੇ ਪੁੱਛਣ ਲੱਗੇ ਤਾਂ ਉਹ ਉਸ ਆਦਮੀ ਲਈ ਫਾਹੀ ਹੈ।
26ਬੁੱਧਵਾਨ ਰਾਜਾ ਦੁਸ਼ਟਾਂ ਨੂੰ ਫਟਕ ਦਿੰਦਾ ਹੈ, ਅਤੇ ਉਹਨਾਂ ਉੱਤੇ ਪਹੀਆ ਚਲਾ ਦਿੰਦਾ ਹੈ।
27ਮਨੁੱਖ ਦਾ ਆਤਮਾ ਯਹੋਵਾਹ ਦਾ ਦੀਵਾ ਹੈ, ਜਿਹੜਾ ਸਾਰੇ ਅੰਦਰਲੇ ਹਿੱਸਿਆਂ ਨੂੰ ਖੋਜ਼ਦਾ ਹੈ।
28ਦਯਾ ਅਤੇ ਸਚਿਆਈ ਰਾਜੇ ਦੀ ਰੱਖਿਆ ਕਰਦੀਆਂ ਹਨ, ਸਗੋਂ ਦਯਾ ਨਾਲ ਹੀ ਉਸ ਦੀ ਗੱਦੀ ਸੰਭਲਦੀ ਹੈ।
29ਜੁਆਨਾਂ ਦੀ ਸ਼ੋਭਾ ਤਾਂ ਉਹਨਾਂ ਦਾ ਬਲ ਹੈ, ਅਤੇ ਬਜ਼ੁਰਗਾਂ ਦੀ ਸਜਾਵਟ ਉਹਨਾਂ ਦੇ ਧੌਲੇ ਵਾਲ਼ ਹਨ।

Read ਕਹਾਉਤਾਂ 20ਕਹਾਉਤਾਂ 20
Compare ਕਹਾਉਤਾਂ 20:13-29ਕਹਾਉਤਾਂ 20:13-29