14ਖਰੀਦਣ ਵੇਲੇ ਗਾਹਕ ਆਖਦਾ ਹੈ, “ਰੱਦੀ, ਰੱਦੀ!” ਪਰ ਜਦ ਦੂਰ ਨਿੱਕਲ ਜਾਂਦਾ ਹੈ ਤਾਂ ਸ਼ੇਖੀ ਮਾਰਦਾ ਹੈ।
15ਸੋਨਾ ਅਤੇ ਹੀਰੇ ਮੋਤੀ ਬਥੇਰੇ ਹਨ, ਪਰ ਗਿਆਨ ਦੀਆਂ ਗੱਲਾਂ ਅਣਮੁੱਲ ਰਤਨ ਹਨ।
16ਜਿਹੜਾ ਪਰਦੇਸੀ ਦੀ ਜ਼ਮਾਨਤ ਦੇਵੇ ਉਹ ਦੇ ਕੱਪੜੇ ਲਾਹ ਲੈ, ਅਤੇ ਜਿਹੜਾ ਓਪਰਿਆਂ ਦੀ ਜ਼ਮਾਨਤ ਦੇਵੇ ਉਹ ਦਾ ਕੁਝ ਗਹਿਣੇ ਰੱਖ ਲੈ।
17ਚੋਰੀ ਦੀ ਰੋਟੀ ਮਨੁੱਖ ਨੂੰ ਮਿੱਠੀ ਲੱਗਦੀ ਹੈ, ਪਰ ਅੰਤ ਵਿੱਚ ਉਹ ਦਾ ਮੂੰਹ ਕੰਕਰਾਂ ਨਾਲ ਭਰ ਜਾਂਦਾ ਹੈ।
18ਯੋਜਨਾਵਾਂ ਸਲਾਹ ਨਾਲ ਕਾਇਮ ਹੋ ਜਾਂਦੀਆਂ ਹਨ, ਸੋ ਤੂੰ ਚੰਗੀ ਸਲਾਹ ਲੈ ਕੇ ਯੁੱਧ ਕਰ।
19ਜਿਹੜਾ ਚੁਗਲੀ ਕਰਦਾ ਫਿਰਦਾ ਹੈ ਉਹ ਭੇਤਾਂ ਨੂੰ ਪਰਗਟ ਕਰਦਾ ਹੈ, ਇਸ ਲਈ ਤੂੰ ਬਕ-ਬਕ ਕਰਨ ਵਾਲਿਆਂ ਨਾਲ ਸੰਗਤੀ ਨਾ ਰੱਖੀਂ।
20ਜਿਹੜਾ ਆਪਣੇ ਮਾਂ ਪਿਉ ਨੂੰ ਫਿਟਕਾਰਦਾ ਹੈ, ਉਹ ਦਾ ਦੀਵਾ ਘੁੱਪ ਹਨੇਰੇ ਵਿੱਚ ਬੁੱਝ ਜਾਵੇਗਾ।