18 ਯੋਜਨਾਵਾਂ ਸਲਾਹ ਨਾਲ ਕਾਇਮ ਹੋ ਜਾਂਦੀਆਂ ਹਨ, ਸੋ ਤੂੰ ਚੰਗੀ ਸਲਾਹ ਲੈ ਕੇ ਯੁੱਧ ਕਰ।
19 ਜਿਹੜਾ ਚੁਗਲੀ ਕਰਦਾ ਫਿਰਦਾ ਹੈ ਉਹ ਭੇਤਾਂ ਨੂੰ ਪਰਗਟ ਕਰਦਾ ਹੈ, ਇਸ ਲਈ ਤੂੰ ਬਕ-ਬਕ ਕਰਨ ਵਾਲਿਆਂ ਨਾਲ ਸੰਗਤੀ ਨਾ ਰੱਖੀਂ।
20 ਜਿਹੜਾ ਆਪਣੇ ਮਾਂ ਪਿਉ ਨੂੰ ਫਿਟਕਾਰਦਾ ਹੈ, ਉਹ ਦਾ ਦੀਵਾ ਘੁੱਪ ਹਨੇਰੇ ਵਿੱਚ ਬੁੱਝ ਜਾਵੇਗਾ।
21 ਛੇਤੀ ਨਾਲ ਮਿਲੀ ਹੋਈ ਮਿਰਾਸ, ਅੰਤ ਵਿੱਚ ਮੁਬਾਰਕ ਨਾ ਹੋਵੇਗੀ।
22 ਤੂੰ ਇਹ ਨਾ ਆਖ ਭਈ ਮੈਂ ਬੁਰਿਆਈ ਦਾ ਬਦਲਾ ਲਵਾਂਗਾ, ਯਹੋਵਾਹ ਨੂੰ ਉਡੀਕ ਤਾਂ ਉਹ ਤੈਨੂੰ ਬਚਾਵੇਗਾ।
23 ਘੱਟ ਵੱਧ ਵੱਟੇ ਯਹੋਵਾਹ ਲਈ ਘਿਣਾਉਣੇ ਹਨ, ਅਤੇ ਛਲ ਦੀ ਤੱਕੜੀ ਚੰਗੀ ਨਹੀਂ।
24 ਮਨੁੱਖ ਦੇ ਕਦਮਾਂ ਨੂੰ ਯਹੋਵਾਹ ਹੀ ਚਲਾਉਂਦਾ ਹੈ, ਤਾਂ ਫੇਰ ਮਨੁੱਖ ਕਿਵੇਂ ਆਪਣੇ ਰਾਹ ਨੂੰ ਬੁੱਝੇ?
25 ਜੇ ਬਿਨ੍ਹਾਂ ਵਿਚਾਰੇ ਕੋਈ ਆਖੇ ਕਿ ਇਹ ਵਸਤ ਪਵਿੱਤਰ ਹੈ, ਤੇ ਸੁੱਖਣਾ ਸੁੱਖ ਕੇ ਪੁੱਛਣ ਲੱਗੇ ਤਾਂ ਉਹ ਉਸ ਆਦਮੀ ਲਈ ਫਾਹੀ ਹੈ।
26 ਬੁੱਧਵਾਨ ਰਾਜਾ ਦੁਸ਼ਟਾਂ ਨੂੰ ਫਟਕ ਦਿੰਦਾ ਹੈ, ਅਤੇ ਉਹਨਾਂ ਉੱਤੇ ਪਹੀਆ ਚਲਾ ਦਿੰਦਾ ਹੈ।
27 ਮਨੁੱਖ ਦਾ ਆਤਮਾ ਯਹੋਵਾਹ ਦਾ ਦੀਵਾ ਹੈ, ਜਿਹੜਾ ਸਾਰੇ ਅੰਦਰਲੇ ਹਿੱਸਿਆਂ ਨੂੰ ਖੋਜ਼ਦਾ ਹੈ।
28 ਦਯਾ ਅਤੇ ਸਚਿਆਈ ਰਾਜੇ ਦੀ ਰੱਖਿਆ ਕਰਦੀਆਂ ਹਨ, ਸਗੋਂ ਦਯਾ ਨਾਲ ਹੀ ਉਸ ਦੀ ਗੱਦੀ ਸੰਭਲਦੀ ਹੈ।