2 ਰਾਜੇ ਦਾ ਭੈਅ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ, ਜਿਹੜਾ ਉਹ ਨੂੰ ਗੁੱਸਾ ਚੜ੍ਹਾਉਂਦਾ ਹੈ ਉਹ ਆਪਣੀ ਹੀ ਜਾਨ ਦਾ ਵੈਰੀ ਹੈ।
3 ਝਗੜੇ ਤੋਂ ਬਚਣ ਨਾਲ ਆਦਮੀ ਦਾ ਆਦਰ ਹੁੰਦਾ ਹੈ, ਪਰ ਹਰੇਕ ਮੂਰਖ ਝਗੜੇ ਛੇੜਦਾ ਹੈ।
4 ਆਲਸੀ ਠੰਡ ਦੇ ਮਾਰੇ ਹਲ ਨਹੀਂ ਵਾਹੁੰਦਾ, ਉਹ ਵਾਢੀਆਂ ਦੇ ਦਿਨੀਂ ਭੀਖ ਮੰਗਿਆ ਕਰੇਗਾ ਪਰ ਲੱਭੇਗਾ ਕੁਝ ਨਹੀਂ।
5 ਮਨੁੱਖ ਦੇ ਮਨ ਦੀ ਸਲਾਹ ਡੂੰਘੇ ਪਾਣੀ ਵਰਗੀ ਹੈ, ਪਰ ਸਮਝ ਵਾਲਾ ਉਹ ਨੂੰ ਬਾਹਰ ਕੱਢ ਲਿਆਵੇਗਾ।
6 ਬਹੁਤੇ ਆਦਮੀ ਆਪਣੀ-ਆਪਣੀ ਦਯਾ ਦੀ ਡੌਂਡੀ ਪਿੱਟਦੇ ਹਨ, ਪਰ ਵਫ਼ਾਦਾਰ ਮਨੁੱਖ ਕਿਹਨੂੰ ਮਿਲ ਸਕਦਾ ਹੈ?
7 ਧਰਮੀ ਜਿਹੜਾ ਸਚਿਆਈ ਨਾਲ ਚੱਲਦਾ ਹੈ, ਉਹ ਦੇ ਮਗਰੋਂ ਉਹ ਦੇ ਪੁੱਤਰ ਧੰਨ ਹੁੰਦੇ ਹਨ!