Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 20

ਕਹਾਉਤਾਂ 20:2-8

Help us?
Click on verse(s) to share them!
2ਰਾਜੇ ਦਾ ਭੈਅ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ, ਜਿਹੜਾ ਉਹ ਨੂੰ ਗੁੱਸਾ ਚੜ੍ਹਾਉਂਦਾ ਹੈ ਉਹ ਆਪਣੀ ਹੀ ਜਾਨ ਦਾ ਵੈਰੀ ਹੈ।
3ਝਗੜੇ ਤੋਂ ਬਚਣ ਨਾਲ ਆਦਮੀ ਦਾ ਆਦਰ ਹੁੰਦਾ ਹੈ, ਪਰ ਹਰੇਕ ਮੂਰਖ ਝਗੜੇ ਛੇੜਦਾ ਹੈ।
4ਆਲਸੀ ਠੰਡ ਦੇ ਮਾਰੇ ਹਲ ਨਹੀਂ ਵਾਹੁੰਦਾ, ਉਹ ਵਾਢੀਆਂ ਦੇ ਦਿਨੀਂ ਭੀਖ ਮੰਗਿਆ ਕਰੇਗਾ ਪਰ ਲੱਭੇਗਾ ਕੁਝ ਨਹੀਂ।
5ਮਨੁੱਖ ਦੇ ਮਨ ਦੀ ਸਲਾਹ ਡੂੰਘੇ ਪਾਣੀ ਵਰਗੀ ਹੈ, ਪਰ ਸਮਝ ਵਾਲਾ ਉਹ ਨੂੰ ਬਾਹਰ ਕੱਢ ਲਿਆਵੇਗਾ।
6ਬਹੁਤੇ ਆਦਮੀ ਆਪਣੀ-ਆਪਣੀ ਦਯਾ ਦੀ ਡੌਂਡੀ ਪਿੱਟਦੇ ਹਨ, ਪਰ ਵਫ਼ਾਦਾਰ ਮਨੁੱਖ ਕਿਹਨੂੰ ਮਿਲ ਸਕਦਾ ਹੈ?
7ਧਰਮੀ ਜਿਹੜਾ ਸਚਿਆਈ ਨਾਲ ਚੱਲਦਾ ਹੈ, ਉਹ ਦੇ ਮਗਰੋਂ ਉਹ ਦੇ ਪੁੱਤਰ ਧੰਨ ਹੁੰਦੇ ਹਨ!
8ਰਾਜਾ ਜਿਹੜਾ ਨਿਆਂ ਦੀ ਗੱਦੀ ਉੱਤੇ ਬਹਿੰਦਾ ਹੈ, ਉਹ ਆਪਣੀ ਨਜ਼ਰ ਨਾਲ ਹੀ ਸਾਰੀ ਬੁਰਿਆਈ ਨੂੰ ਜਾਣ ਲੈਂਦਾ ਹੈ।

Read ਕਹਾਉਤਾਂ 20ਕਹਾਉਤਾਂ 20
Compare ਕਹਾਉਤਾਂ 20:2-8ਕਹਾਉਤਾਂ 20:2-8