Text copied!
Bibles in Panjabi

ਕਹਾਉਤਾਂ 20:5-11 in Panjabi

Help us?

ਕਹਾਉਤਾਂ 20:5-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਮਨੁੱਖ ਦੇ ਮਨ ਦੀ ਸਲਾਹ ਡੂੰਘੇ ਪਾਣੀ ਵਰਗੀ ਹੈ, ਪਰ ਸਮਝ ਵਾਲਾ ਉਹ ਨੂੰ ਬਾਹਰ ਕੱਢ ਲਿਆਵੇਗਾ।
6 ਬਹੁਤੇ ਆਦਮੀ ਆਪਣੀ-ਆਪਣੀ ਦਯਾ ਦੀ ਡੌਂਡੀ ਪਿੱਟਦੇ ਹਨ, ਪਰ ਵਫ਼ਾਦਾਰ ਮਨੁੱਖ ਕਿਹਨੂੰ ਮਿਲ ਸਕਦਾ ਹੈ?
7 ਧਰਮੀ ਜਿਹੜਾ ਸਚਿਆਈ ਨਾਲ ਚੱਲਦਾ ਹੈ, ਉਹ ਦੇ ਮਗਰੋਂ ਉਹ ਦੇ ਪੁੱਤਰ ਧੰਨ ਹੁੰਦੇ ਹਨ!
8 ਰਾਜਾ ਜਿਹੜਾ ਨਿਆਂ ਦੀ ਗੱਦੀ ਉੱਤੇ ਬਹਿੰਦਾ ਹੈ, ਉਹ ਆਪਣੀ ਨਜ਼ਰ ਨਾਲ ਹੀ ਸਾਰੀ ਬੁਰਿਆਈ ਨੂੰ ਜਾਣ ਲੈਂਦਾ ਹੈ।
9 ਕੌਣ ਆਖ ਸਕਦਾ ਹੈ ਭਈ ਮੈਂ ਆਪਣੇ ਮਨ ਨੂੰ ਪਵਿੱਤਰ ਕੀਤਾ ਹੈ, ਮੈਂ ਪਾਪ ਤੋਂ ਸ਼ੁੱਧ ਹੋ ਗਿਆ ਹਾਂ?
10 ਘੱਟ ਵੱਧ ਵੱਟੇ ਅਤੇ ਘੱਟ ਵੱਧ ਨਾਪ, ਇਹਨਾਂ ਦੋਹਾਂ ਤੋਂ ਯਹੋਵਾਹ ਘਿਣ ਕਰਦਾ ਹੈ।
11 ਬੱਚਾ ਵੀ ਆਪਣੇ ਕੰਮਾਂ ਤੋਂ ਪਛਾਣਿਆ ਜਾਂਦਾ ਹੈ, ਭਈ ਉਹ ਦੇ ਕੰਮ ਨੇਕ ਤੇ ਠੀਕ ਹਨ ਕਿ ਨਹੀਂ।
ਕਹਾਉਤਾਂ 20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ