7ਧਰਮੀ ਜਿਹੜਾ ਸਚਿਆਈ ਨਾਲ ਚੱਲਦਾ ਹੈ, ਉਹ ਦੇ ਮਗਰੋਂ ਉਹ ਦੇ ਪੁੱਤਰ ਧੰਨ ਹੁੰਦੇ ਹਨ!
8ਰਾਜਾ ਜਿਹੜਾ ਨਿਆਂ ਦੀ ਗੱਦੀ ਉੱਤੇ ਬਹਿੰਦਾ ਹੈ, ਉਹ ਆਪਣੀ ਨਜ਼ਰ ਨਾਲ ਹੀ ਸਾਰੀ ਬੁਰਿਆਈ ਨੂੰ ਜਾਣ ਲੈਂਦਾ ਹੈ।
9ਕੌਣ ਆਖ ਸਕਦਾ ਹੈ ਭਈ ਮੈਂ ਆਪਣੇ ਮਨ ਨੂੰ ਪਵਿੱਤਰ ਕੀਤਾ ਹੈ, ਮੈਂ ਪਾਪ ਤੋਂ ਸ਼ੁੱਧ ਹੋ ਗਿਆ ਹਾਂ?
10ਘੱਟ ਵੱਧ ਵੱਟੇ ਅਤੇ ਘੱਟ ਵੱਧ ਨਾਪ, ਇਹਨਾਂ ਦੋਹਾਂ ਤੋਂ ਯਹੋਵਾਹ ਘਿਣ ਕਰਦਾ ਹੈ।
11ਬੱਚਾ ਵੀ ਆਪਣੇ ਕੰਮਾਂ ਤੋਂ ਪਛਾਣਿਆ ਜਾਂਦਾ ਹੈ, ਭਈ ਉਹ ਦੇ ਕੰਮ ਨੇਕ ਤੇ ਠੀਕ ਹਨ ਕਿ ਨਹੀਂ।