Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 20

ਕਹਾਉਤਾਂ 20:7-21

Help us?
Click on verse(s) to share them!
7ਧਰਮੀ ਜਿਹੜਾ ਸਚਿਆਈ ਨਾਲ ਚੱਲਦਾ ਹੈ, ਉਹ ਦੇ ਮਗਰੋਂ ਉਹ ਦੇ ਪੁੱਤਰ ਧੰਨ ਹੁੰਦੇ ਹਨ!
8ਰਾਜਾ ਜਿਹੜਾ ਨਿਆਂ ਦੀ ਗੱਦੀ ਉੱਤੇ ਬਹਿੰਦਾ ਹੈ, ਉਹ ਆਪਣੀ ਨਜ਼ਰ ਨਾਲ ਹੀ ਸਾਰੀ ਬੁਰਿਆਈ ਨੂੰ ਜਾਣ ਲੈਂਦਾ ਹੈ।
9ਕੌਣ ਆਖ ਸਕਦਾ ਹੈ ਭਈ ਮੈਂ ਆਪਣੇ ਮਨ ਨੂੰ ਪਵਿੱਤਰ ਕੀਤਾ ਹੈ, ਮੈਂ ਪਾਪ ਤੋਂ ਸ਼ੁੱਧ ਹੋ ਗਿਆ ਹਾਂ?
10ਘੱਟ ਵੱਧ ਵੱਟੇ ਅਤੇ ਘੱਟ ਵੱਧ ਨਾਪ, ਇਹਨਾਂ ਦੋਹਾਂ ਤੋਂ ਯਹੋਵਾਹ ਘਿਣ ਕਰਦਾ ਹੈ।
11ਬੱਚਾ ਵੀ ਆਪਣੇ ਕੰਮਾਂ ਤੋਂ ਪਛਾਣਿਆ ਜਾਂਦਾ ਹੈ, ਭਈ ਉਹ ਦੇ ਕੰਮ ਨੇਕ ਤੇ ਠੀਕ ਹਨ ਕਿ ਨਹੀਂ।
12ਕੰਨ ਜਿਹੜਾ ਸੁਣਦਾ ਹੈ ਤੇ ਅੱਖ ਜਿਹੜੀ ਵੇਖਦੀ ਹੈ, ਦੋਹਾਂ ਨੂੰ ਹੀ ਯਹੋਵਾਹ ਨੇ ਬਣਾਇਆ ਹੈ।
13ਨੀਂਦ ਨਾਲ ਪ੍ਰੀਤ ਨਾ ਲਾ ਕਿਤੇ ਤੂੰ ਗਰੀਬ ਹੋ ਜਾਵੇਂ, ਆਪਣੀਆਂ ਅੱਖਾਂ ਖੋਲ੍ਹ ਤਾਂ ਤੂੰ ਰੋਟੀ ਰੱਜ ਕੇ ਖਾਵੇਂਗਾ।
14ਖਰੀਦਣ ਵੇਲੇ ਗਾਹਕ ਆਖਦਾ ਹੈ, “ਰੱਦੀ, ਰੱਦੀ!” ਪਰ ਜਦ ਦੂਰ ਨਿੱਕਲ ਜਾਂਦਾ ਹੈ ਤਾਂ ਸ਼ੇਖੀ ਮਾਰਦਾ ਹੈ।
15ਸੋਨਾ ਅਤੇ ਹੀਰੇ ਮੋਤੀ ਬਥੇਰੇ ਹਨ, ਪਰ ਗਿਆਨ ਦੀਆਂ ਗੱਲਾਂ ਅਣਮੁੱਲ ਰਤਨ ਹਨ।
16ਜਿਹੜਾ ਪਰਦੇਸੀ ਦੀ ਜ਼ਮਾਨਤ ਦੇਵੇ ਉਹ ਦੇ ਕੱਪੜੇ ਲਾਹ ਲੈ, ਅਤੇ ਜਿਹੜਾ ਓਪਰਿਆਂ ਦੀ ਜ਼ਮਾਨਤ ਦੇਵੇ ਉਹ ਦਾ ਕੁਝ ਗਹਿਣੇ ਰੱਖ ਲੈ।
17ਚੋਰੀ ਦੀ ਰੋਟੀ ਮਨੁੱਖ ਨੂੰ ਮਿੱਠੀ ਲੱਗਦੀ ਹੈ, ਪਰ ਅੰਤ ਵਿੱਚ ਉਹ ਦਾ ਮੂੰਹ ਕੰਕਰਾਂ ਨਾਲ ਭਰ ਜਾਂਦਾ ਹੈ।
18ਯੋਜਨਾਵਾਂ ਸਲਾਹ ਨਾਲ ਕਾਇਮ ਹੋ ਜਾਂਦੀਆਂ ਹਨ, ਸੋ ਤੂੰ ਚੰਗੀ ਸਲਾਹ ਲੈ ਕੇ ਯੁੱਧ ਕਰ।
19ਜਿਹੜਾ ਚੁਗਲੀ ਕਰਦਾ ਫਿਰਦਾ ਹੈ ਉਹ ਭੇਤਾਂ ਨੂੰ ਪਰਗਟ ਕਰਦਾ ਹੈ, ਇਸ ਲਈ ਤੂੰ ਬਕ-ਬਕ ਕਰਨ ਵਾਲਿਆਂ ਨਾਲ ਸੰਗਤੀ ਨਾ ਰੱਖੀਂ।
20ਜਿਹੜਾ ਆਪਣੇ ਮਾਂ ਪਿਉ ਨੂੰ ਫਿਟਕਾਰਦਾ ਹੈ, ਉਹ ਦਾ ਦੀਵਾ ਘੁੱਪ ਹਨੇਰੇ ਵਿੱਚ ਬੁੱਝ ਜਾਵੇਗਾ।
21ਛੇਤੀ ਨਾਲ ਮਿਲੀ ਹੋਈ ਮਿਰਾਸ, ਅੰਤ ਵਿੱਚ ਮੁਬਾਰਕ ਨਾ ਹੋਵੇਗੀ।

Read ਕਹਾਉਤਾਂ 20ਕਹਾਉਤਾਂ 20
Compare ਕਹਾਉਤਾਂ 20:7-21ਕਹਾਉਤਾਂ 20:7-21