9 ਕੌਣ ਆਖ ਸਕਦਾ ਹੈ ਭਈ ਮੈਂ ਆਪਣੇ ਮਨ ਨੂੰ ਪਵਿੱਤਰ ਕੀਤਾ ਹੈ, ਮੈਂ ਪਾਪ ਤੋਂ ਸ਼ੁੱਧ ਹੋ ਗਿਆ ਹਾਂ?
10 ਘੱਟ ਵੱਧ ਵੱਟੇ ਅਤੇ ਘੱਟ ਵੱਧ ਨਾਪ, ਇਹਨਾਂ ਦੋਹਾਂ ਤੋਂ ਯਹੋਵਾਹ ਘਿਣ ਕਰਦਾ ਹੈ।
11 ਬੱਚਾ ਵੀ ਆਪਣੇ ਕੰਮਾਂ ਤੋਂ ਪਛਾਣਿਆ ਜਾਂਦਾ ਹੈ, ਭਈ ਉਹ ਦੇ ਕੰਮ ਨੇਕ ਤੇ ਠੀਕ ਹਨ ਕਿ ਨਹੀਂ।
12 ਕੰਨ ਜਿਹੜਾ ਸੁਣਦਾ ਹੈ ਤੇ ਅੱਖ ਜਿਹੜੀ ਵੇਖਦੀ ਹੈ, ਦੋਹਾਂ ਨੂੰ ਹੀ ਯਹੋਵਾਹ ਨੇ ਬਣਾਇਆ ਹੈ।
13 ਨੀਂਦ ਨਾਲ ਪ੍ਰੀਤ ਨਾ ਲਾ ਕਿਤੇ ਤੂੰ ਗਰੀਬ ਹੋ ਜਾਵੇਂ, ਆਪਣੀਆਂ ਅੱਖਾਂ ਖੋਲ੍ਹ ਤਾਂ ਤੂੰ ਰੋਟੀ ਰੱਜ ਕੇ ਖਾਵੇਂਗਾ।