12 ਧਰਮੀ ਦੁਸ਼ਟ ਦੇ ਘਰ ਨੂੰ ਧਿਆਨ ਨਾਲ ਵੇਖਦਾ ਹੈ, ਅਤੇ ਦੁਸ਼ਟ ਤਾਂ ਵਿਨਾਸ਼ ਲਈ ਢਹਿ ਪੈਂਦੇ ਹਨ।
13 ਜਿਹੜਾ ਗਰੀਬ ਦੀ ਦੁਹਾਈ ਉੱਤੇ ਕੰਨ ਬੰਦ ਕਰ ਲਵੇ, ਉਹ ਆਪ ਵੀ ਪੁਕਾਰੇਗਾ ਪਰ ਉਹ ਨੂੰ ਉੱਤਰ ਨਾ ਮਿਲੇਗਾ।
14 ਗੁਪਤ ਵਿੱਚ ਦਿੱਤੀ ਹੋਈ ਭੇਟ ਨਾਲ ਕ੍ਰੋਧ, ਅਤੇ ਬੁੱਕਲ ਵਿੱਚ ਦਿੱਤੀ ਹੋਈ ਵੱਢੀ ਨਾਲ ਡਾਢਾ ਗੁੱਸਾ ਠੰਡਾ ਪੈ ਜਾਂਦਾ ਹੈ।