15ਨਿਆਂ ਕਰਨਾ ਧਰਮੀ ਲਈ ਖੁਸ਼ੀ ਹੈ, ਪਰ ਕੁਕਰਮੀ ਲਈ ਘਬਰਾਹਟ ਹੈ।
16ਜਿਹੜਾ ਆਦਮੀ ਸਮਝ ਦੇ ਰਾਹ ਤੋਂ ਭਟਕਦਾ ਹੈ, ਉਹ ਦਾ ਟਿਕਾਣਾ ਭੂਤਨਿਆਂ ਵਿੱਚ ਹੋਵੇਗਾ।
17ਜਿਹੜਾ ਰਾਗ ਰੰਗ ਨੂੰ ਪਿਆਰ ਕਰਦਾ ਹੈ ਉਹ ਨੂੰ ਥੁੜ ਰਹੇਗੀ, ਜਿਹੜਾ ਮੈਅ ਅਤੇ ਤੇਲ ਨੂੰ ਪਿਆਰ ਕਰਦਾ ਹੈ ਉਹ ਧਨੀ ਨਹੀਂ ਹੋਵੇਗਾ।
18ਦੁਸ਼ਟ ਧਰਮੀ ਦੀ ਰਿਹਾਈ ਦੇ ਲਈ ਹੁੰਦਾ ਹੈ, ਅਤੇ ਧੋਖੇਬਾਜ਼ ਸਿੱਧੇ ਲੋਕਾਂ ਦੇ ਥਾਂ ਸਜ਼ਾ ਪਾਉਂਦੇ ਹਨ।
19ਝਗੜਾਲੂ ਅਤੇ ਚਿੜਨ ਪਤਨੀ ਦੇ ਕੋਲ ਰਹਿਣ ਨਾਲੋਂ ਉਜਾੜ ਦੇਸ ਵਿੱਚ ਵੱਸਣਾ ਚੰਗਾ ਹੈ।
20ਬੁੱਧਵਾਨ ਦੇ ਘਰ ਵਿੱਚ ਕੀਮਤੀ ਖ਼ਜ਼ਾਨਾ ਅਤੇ ਤੇਲ ਹੁੰਦਾ ਹੈ, ਪਰ ਮੂਰਖ ਆਦਮੀ ਉਹ ਨੂੰ ਉਡਾ ਦਿੰਦਾ ਹੈ।