Text copied!
Bibles in Panjabi

ਕਹਾਉਤਾਂ 21:15-28 in Panjabi

Help us?

ਕਹਾਉਤਾਂ 21:15-28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਨਿਆਂ ਕਰਨਾ ਧਰਮੀ ਲਈ ਖੁਸ਼ੀ ਹੈ, ਪਰ ਕੁਕਰਮੀ ਲਈ ਘਬਰਾਹਟ ਹੈ।
16 ਜਿਹੜਾ ਆਦਮੀ ਸਮਝ ਦੇ ਰਾਹ ਤੋਂ ਭਟਕਦਾ ਹੈ, ਉਹ ਦਾ ਟਿਕਾਣਾ ਭੂਤਨਿਆਂ ਵਿੱਚ ਹੋਵੇਗਾ।
17 ਜਿਹੜਾ ਰਾਗ ਰੰਗ ਨੂੰ ਪਿਆਰ ਕਰਦਾ ਹੈ ਉਹ ਨੂੰ ਥੁੜ ਰਹੇਗੀ, ਜਿਹੜਾ ਮੈਅ ਅਤੇ ਤੇਲ ਨੂੰ ਪਿਆਰ ਕਰਦਾ ਹੈ ਉਹ ਧਨੀ ਨਹੀਂ ਹੋਵੇਗਾ।
18 ਦੁਸ਼ਟ ਧਰਮੀ ਦੀ ਰਿਹਾਈ ਦੇ ਲਈ ਹੁੰਦਾ ਹੈ, ਅਤੇ ਧੋਖੇਬਾਜ਼ ਸਿੱਧੇ ਲੋਕਾਂ ਦੇ ਥਾਂ ਸਜ਼ਾ ਪਾਉਂਦੇ ਹਨ।
19 ਝਗੜਾਲੂ ਅਤੇ ਚਿੜਨ ਪਤਨੀ ਦੇ ਕੋਲ ਰਹਿਣ ਨਾਲੋਂ ਉਜਾੜ ਦੇਸ ਵਿੱਚ ਵੱਸਣਾ ਚੰਗਾ ਹੈ।
20 ਬੁੱਧਵਾਨ ਦੇ ਘਰ ਵਿੱਚ ਕੀਮਤੀ ਖ਼ਜ਼ਾਨਾ ਅਤੇ ਤੇਲ ਹੁੰਦਾ ਹੈ, ਪਰ ਮੂਰਖ ਆਦਮੀ ਉਹ ਨੂੰ ਉਡਾ ਦਿੰਦਾ ਹੈ।
21 ਜਿਹੜਾ ਧਰਮ ਅਤੇ ਦਯਾ ਦਾ ਪਿੱਛਾ ਕਰਦਾ ਹੈ, ਉਹ ਜੀਉਣ, ਧਰਮ ਅਤੇ ਆਦਰ ਪਾਉਂਦਾ ਹੈ।
22 ਬੁੱਧਵਾਨ ਮਨੁੱਖ ਬਲਵਾਨਾਂ ਦੇ ਨਗਰ ਉੱਤੇ ਚੜਾਈ ਕਰਦਾ ਹੈ, ਅਤੇ ਉਹ ਦੇ ਭਰੋਸੇ ਦੇ ਬਲ ਨੂੰ ਨਸ਼ਟ ਕਰ ਦਿੰਦਾ ਹੈ।
23 ਜਿਹੜਾ ਆਪਣੇ ਮੂੰਹ ਅਤੇ ਆਪਣੀ ਜੀਭ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਬਿਪਤਾ ਤੋਂ ਰਾਖੀ ਕਰਦਾ ਹੈ।
24 ਜੋ ਡਾਢੇ ਹੰਕਾਰ ਨਾਲ ਕੰਮ ਕਰਦਾ ਹੈ, ਉਸ ਦਾ ਨਾਮ ਹੰਕਾਰੀ, ਅਭਮਾਨੀ ਅਤੇ ਠੱਠਾ ਕਰਨ ਵਾਲਾ ਰੱਖਿਆ ਜਾਂਦਾ ਹੈ।
25 ਆਲਸੀ ਦੀ ਇੱਛਿਆ ਉਹ ਨੂੰ ਮਾਰ ਸੁੱਟਦੀ ਹੈ, ਉਹ ਦੇ ਹੱਥ ਕੰਮ ਕਰਨ ਤੋਂ ਨਾਂਹ ਜੋ ਕਰਦੇ ਹਨ।
26 ਕੋਈ ਹੈ ਜੋ ਦਿਨ ਭਰ ਲੋਭ ਹੀ ਕਰਦਾ ਰਹਿੰਦਾ ਹੈ, ਪਰ ਧਰਮੀ ਦਿੰਦਾ ਅਤੇ ਰੁੱਕਦਾ ਨਹੀਂ।
27 ਦੁਸ਼ਟ ਦਾ ਬਲੀਦਾਨ ਘਿਣਾਉਣਾ ਹੈ, ਕਿੰਨ੍ਹਾਂ ਵਧੀਕ ਜਦ ਉਹ ਬੁਰੀ ਨੀਤ ਨਾਲ ਉਹ ਨੂੰ ਲਿਆਉਂਦਾ ਹੈ।
28 ਝੂਠੇ ਗਵਾਹ ਦਾ ਨਾਸ ਹੁੰਦਾ ਹੈ, ਜਿਸ ਨੇ ਜੋ ਸੁਣਿਆ ਓਹੀ ਕਹਿਣ ਨਾਲ ਸਥਿਰ ਰਹੇਗਾ।
ਕਹਾਉਤਾਂ 21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ