16 ਜਿਹੜਾ ਆਦਮੀ ਸਮਝ ਦੇ ਰਾਹ ਤੋਂ ਭਟਕਦਾ ਹੈ, ਉਹ ਦਾ ਟਿਕਾਣਾ ਭੂਤਨਿਆਂ ਵਿੱਚ ਹੋਵੇਗਾ।
17 ਜਿਹੜਾ ਰਾਗ ਰੰਗ ਨੂੰ ਪਿਆਰ ਕਰਦਾ ਹੈ ਉਹ ਨੂੰ ਥੁੜ ਰਹੇਗੀ, ਜਿਹੜਾ ਮੈਅ ਅਤੇ ਤੇਲ ਨੂੰ ਪਿਆਰ ਕਰਦਾ ਹੈ ਉਹ ਧਨੀ ਨਹੀਂ ਹੋਵੇਗਾ।
18 ਦੁਸ਼ਟ ਧਰਮੀ ਦੀ ਰਿਹਾਈ ਦੇ ਲਈ ਹੁੰਦਾ ਹੈ, ਅਤੇ ਧੋਖੇਬਾਜ਼ ਸਿੱਧੇ ਲੋਕਾਂ ਦੇ ਥਾਂ ਸਜ਼ਾ ਪਾਉਂਦੇ ਹਨ।
19 ਝਗੜਾਲੂ ਅਤੇ ਚਿੜਨ ਪਤਨੀ ਦੇ ਕੋਲ ਰਹਿਣ ਨਾਲੋਂ ਉਜਾੜ ਦੇਸ ਵਿੱਚ ਵੱਸਣਾ ਚੰਗਾ ਹੈ।
20 ਬੁੱਧਵਾਨ ਦੇ ਘਰ ਵਿੱਚ ਕੀਮਤੀ ਖ਼ਜ਼ਾਨਾ ਅਤੇ ਤੇਲ ਹੁੰਦਾ ਹੈ, ਪਰ ਮੂਰਖ ਆਦਮੀ ਉਹ ਨੂੰ ਉਡਾ ਦਿੰਦਾ ਹੈ।