18ਦੁਸ਼ਟ ਧਰਮੀ ਦੀ ਰਿਹਾਈ ਦੇ ਲਈ ਹੁੰਦਾ ਹੈ, ਅਤੇ ਧੋਖੇਬਾਜ਼ ਸਿੱਧੇ ਲੋਕਾਂ ਦੇ ਥਾਂ ਸਜ਼ਾ ਪਾਉਂਦੇ ਹਨ।
19ਝਗੜਾਲੂ ਅਤੇ ਚਿੜਨ ਪਤਨੀ ਦੇ ਕੋਲ ਰਹਿਣ ਨਾਲੋਂ ਉਜਾੜ ਦੇਸ ਵਿੱਚ ਵੱਸਣਾ ਚੰਗਾ ਹੈ।
20ਬੁੱਧਵਾਨ ਦੇ ਘਰ ਵਿੱਚ ਕੀਮਤੀ ਖ਼ਜ਼ਾਨਾ ਅਤੇ ਤੇਲ ਹੁੰਦਾ ਹੈ, ਪਰ ਮੂਰਖ ਆਦਮੀ ਉਹ ਨੂੰ ਉਡਾ ਦਿੰਦਾ ਹੈ।
21ਜਿਹੜਾ ਧਰਮ ਅਤੇ ਦਯਾ ਦਾ ਪਿੱਛਾ ਕਰਦਾ ਹੈ, ਉਹ ਜੀਉਣ, ਧਰਮ ਅਤੇ ਆਦਰ ਪਾਉਂਦਾ ਹੈ।
22ਬੁੱਧਵਾਨ ਮਨੁੱਖ ਬਲਵਾਨਾਂ ਦੇ ਨਗਰ ਉੱਤੇ ਚੜਾਈ ਕਰਦਾ ਹੈ, ਅਤੇ ਉਹ ਦੇ ਭਰੋਸੇ ਦੇ ਬਲ ਨੂੰ ਨਸ਼ਟ ਕਰ ਦਿੰਦਾ ਹੈ।
23ਜਿਹੜਾ ਆਪਣੇ ਮੂੰਹ ਅਤੇ ਆਪਣੀ ਜੀਭ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਬਿਪਤਾ ਤੋਂ ਰਾਖੀ ਕਰਦਾ ਹੈ।
24ਜੋ ਡਾਢੇ ਹੰਕਾਰ ਨਾਲ ਕੰਮ ਕਰਦਾ ਹੈ, ਉਸ ਦਾ ਨਾਮ ਹੰਕਾਰੀ, ਅਭਮਾਨੀ ਅਤੇ ਠੱਠਾ ਕਰਨ ਵਾਲਾ ਰੱਖਿਆ ਜਾਂਦਾ ਹੈ।
25ਆਲਸੀ ਦੀ ਇੱਛਿਆ ਉਹ ਨੂੰ ਮਾਰ ਸੁੱਟਦੀ ਹੈ, ਉਹ ਦੇ ਹੱਥ ਕੰਮ ਕਰਨ ਤੋਂ ਨਾਂਹ ਜੋ ਕਰਦੇ ਹਨ।
26ਕੋਈ ਹੈ ਜੋ ਦਿਨ ਭਰ ਲੋਭ ਹੀ ਕਰਦਾ ਰਹਿੰਦਾ ਹੈ, ਪਰ ਧਰਮੀ ਦਿੰਦਾ ਅਤੇ ਰੁੱਕਦਾ ਨਹੀਂ।
27ਦੁਸ਼ਟ ਦਾ ਬਲੀਦਾਨ ਘਿਣਾਉਣਾ ਹੈ, ਕਿੰਨ੍ਹਾਂ ਵਧੀਕ ਜਦ ਉਹ ਬੁਰੀ ਨੀਤ ਨਾਲ ਉਹ ਨੂੰ ਲਿਆਉਂਦਾ ਹੈ।
28ਝੂਠੇ ਗਵਾਹ ਦਾ ਨਾਸ ਹੁੰਦਾ ਹੈ, ਜਿਸ ਨੇ ਜੋ ਸੁਣਿਆ ਓਹੀ ਕਹਿਣ ਨਾਲ ਸਥਿਰ ਰਹੇਗਾ।