Text copied!
Bibles in Panjabi

ਕਹਾਉਤਾਂ 21:19-24 in Panjabi

Help us?

ਕਹਾਉਤਾਂ 21:19-24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਝਗੜਾਲੂ ਅਤੇ ਚਿੜਨ ਪਤਨੀ ਦੇ ਕੋਲ ਰਹਿਣ ਨਾਲੋਂ ਉਜਾੜ ਦੇਸ ਵਿੱਚ ਵੱਸਣਾ ਚੰਗਾ ਹੈ।
20 ਬੁੱਧਵਾਨ ਦੇ ਘਰ ਵਿੱਚ ਕੀਮਤੀ ਖ਼ਜ਼ਾਨਾ ਅਤੇ ਤੇਲ ਹੁੰਦਾ ਹੈ, ਪਰ ਮੂਰਖ ਆਦਮੀ ਉਹ ਨੂੰ ਉਡਾ ਦਿੰਦਾ ਹੈ।
21 ਜਿਹੜਾ ਧਰਮ ਅਤੇ ਦਯਾ ਦਾ ਪਿੱਛਾ ਕਰਦਾ ਹੈ, ਉਹ ਜੀਉਣ, ਧਰਮ ਅਤੇ ਆਦਰ ਪਾਉਂਦਾ ਹੈ।
22 ਬੁੱਧਵਾਨ ਮਨੁੱਖ ਬਲਵਾਨਾਂ ਦੇ ਨਗਰ ਉੱਤੇ ਚੜਾਈ ਕਰਦਾ ਹੈ, ਅਤੇ ਉਹ ਦੇ ਭਰੋਸੇ ਦੇ ਬਲ ਨੂੰ ਨਸ਼ਟ ਕਰ ਦਿੰਦਾ ਹੈ।
23 ਜਿਹੜਾ ਆਪਣੇ ਮੂੰਹ ਅਤੇ ਆਪਣੀ ਜੀਭ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਬਿਪਤਾ ਤੋਂ ਰਾਖੀ ਕਰਦਾ ਹੈ।
24 ਜੋ ਡਾਢੇ ਹੰਕਾਰ ਨਾਲ ਕੰਮ ਕਰਦਾ ਹੈ, ਉਸ ਦਾ ਨਾਮ ਹੰਕਾਰੀ, ਅਭਮਾਨੀ ਅਤੇ ਠੱਠਾ ਕਰਨ ਵਾਲਾ ਰੱਖਿਆ ਜਾਂਦਾ ਹੈ।
ਕਹਾਉਤਾਂ 21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ